ਚੰਡੀਗੜ੍ਹ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ FIR ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਜਾਣਕਾਰੀ ਅੱਜ ਖੁਦ ਪੰਜਾਬ ਦੇ ਡੀਜੀਪੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਹੈ।ਦੱਸ ਦੇਈਏ ਕਿ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਖਿਲਾਫ ਧਾਰਾ 302, 376 ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ 12 ਸਾਲ ਪੁਰਾਣੇ ਮਾਮਲੇ ਵਿੱਚ ਦਰਜ ਕੀਤਾ ਗਿਆ ਹੈ।
ਢੱਡਰੀਆਂਵਾਲੇ ਖਿਲਾਫ ਕ.ਤਲ ਅਤੇ ਬਲਾਤ.ਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 2012 ‘ਚ ਇਕ ਡੇਰੇ ‘ਚ 28 ਸਾਲਾ ਲੜਕੀ ਦੇ ਕਤ.ਲ ਤੋਂ ਬਾਅਦ ਉਨ੍ਹਾਂ ਦੇ ਭਰਾ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਪਹਿਲਾਂ ਲੜਕੀ ਨਾਲ ਬਲਾਤ.ਕਾਰ ਕੀਤਾ ਗਿਆ ਅਤੇ ਫਿਰ ਕਤ.ਲ ਕੀਤਾ ਗਿਆ। ਕੁੜੀ ਨੂੰ ਜ਼ਹਿਰ ਦੇਣ ਦਾ ਵੀ ਦੋਸ਼ ਸੀ। ਪੋਸਟਮਾਰਟਮ ਵਿੱਚ ਵੀ ਜ਼ਹਿਰ ਕਾਰਨ ਮੌ.ਤ ਦਾ ਕਾਰਨ ਸਾਹਮਣੇ ਆਇਆ ਹੈ। ਇਹ ਕੁੜੀ ਕੈਥਲ ਤੋਂ ਆਪਣੇ ਪਰਿਵਾਰ ਸਮੇਤ ਇੱਥੇ ਆਈ ਸੀ। 22 ਅਪ੍ਰੈਲ 2012 ਨੂੰ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ ਹੋ ਗਈ ਸੀ।
ਦਰਅਸਲ ਲਗਾਤਾਰ ਪੀੜਤ ਪਰਿਵਾਰ ਵੱਲੋਂ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਪਰ ਹੁਣ ਪੁਲਿਸ ਨੇ ਮਾਮਲੇ ਸਬੰਧੀ ਐਫਆਈਆਰ ਦਰਜ ਕਰ ਲਈ ਹੈ ਅਤੇ ਇਸ ਸਬੰਧੀ ਹਲਫਨਾਮਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਦਰਜ ਕਰਵਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ 7 ਦਸਬੰਰ ਨੂੰ ਪਟਿਆਲਾ ਦੇ ਪਸਿਆਣਾ ਪੁਲਿਸ ਥਾਣੇ ’ਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਮਾਮਲੇ ’ਚ ਕਾਰਵਾਈ ਨਾ ਕਰਨ ਵਾਲੇ ਐਸਐਚਓ ਅਤੇ ਐਸਪੀ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।