ਚੰਡੀਗੜ੍ਹ : ਫਗਵਾੜਾ ਪੁਲਿਸ ਨੇ ਬੀਤੇ ਦਿਨ ਲੋਕ ਇਨਸਾਫ ਪਾਰਟੀ ਵੱਲੋਂ ਖੇਤੀ ਸੁਧਾਰ ਬਿੱਲ ਦੇ ਵਿਰੋਧ ‘ਚ ਕੱਢੇ ਗਏ ਸਾਈਕਲ ਰੋਸ ਮਾਰਚ ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਹੇਠ ਲੋਕ ਇਨਸਾਫ ਪਾਰਟੀ ਦੇ ਆਗੂਆਂ ਵਿਧਾਇਕਾਂ ਬਲਵਿੰਦਰ ਸਿੰਘ ਬੈਂਸ, ਸਿਮਰਜੀਤ ਸਿੰਘ ਬੈਂਸ ਅਤੇ ਸ਼ਸ਼ੀ ਬੰਗੜ, ਬਲਵੀਰ ਠਾਕੁਰ, ਸੁਖਦੇਵ ਚੌਂਕੜੀਆਂ, ਸੁਖਵਿੰਦਰ ਸਿੰਘ ਸ਼ੇਰਗਿੱਲ ਅਤੇ ਜਰਨੈਲ ਨੰਗਲ ਸਮੇਤ 150 ਵਿਅਕਤੀਆਂ ਖਿਲਾਫ ਆਈ.ਪੀ.ਸੀ ਦੀ ਧਾਰਾ 188, 51 ਡਿਜਾਸਟਰ ਮੈਨੇਜਮੈਂਟ ਐਕਟ 2005 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਮਾਮਲੇ ਬਾਰੇ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਪਰਮਜੀਤ ਸਿੰਘ ਨੇ ਦੱਸਿਆ ਕਿ ਬੈਂਸ ਭਰਾਵਾਂ ਵੱਲੋਂ ਸਾਇਕਲ ਰੋਸ ਮਾਰਚ ਦੌਰਾਨ ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਪੁਲਿਸ ਵੱਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਬੈਂਸ ਭਰਾਵਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ 150 ਹੋਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।