ਸੰਗਰੂਰ: ਸੰਗਰੂਰ ‘ਚ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ ‘ਤੇ ਕਾਰ ਅਤੇ ਪੀਆਰਟੀਸੀ ਦੀ ਬੱਸ ਦੀ ਟੱਕਰ ਹੋ ਗਈ। ਜਿਸ ਵਿੱਚ ਕਾਰ ਚਲਾ ਰਹੇ ਲੜਕੇ ਦੀ ਮੌ.ਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸ਼ਿਵਮਣੀ ਵਜੋਂ ਹੋਈ ਹੈ। ਜਦੋਂਕਿ ਉਸ ਦੇ ਨਾਲ ਕਾਰ ‘ਚ ਸਫਰ ਕਰ ਰਹੀ ਲੜਕੀ ਗੰਭੀਰ ਜ਼ਖਮੀ ਹੋ ਗਈ ਹੈ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਰੋਡ ਸੇਫਟੀ ਫੋਰਸ ਦੇ ਸਬ-ਇੰਸਪੈਕਟਰ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਕਾਰ ਲੈ ਕੇ ਬਾਹਰ ਨਿਕਲ ਰਹੇ ਸੀ। ਜਿਵੇਂ ਹੀ ਉਸ ਨੇ ਕਾਰ ਨੂੰ ਨੈਸ਼ਨਲ ਹਾਈਵੇਅ ’ਤੇ ਲਿਆ ਤਾਂ ਭਵਾਨੀਗੜ੍ਹ ਵੱਲੋਂ ਆ ਰਹੀ ਪੀਆਰਟੀਸੀ ਦੀ ਬੱਸ ਨਾਲ ਟਕਰਾ ਗਈ। ਜਿਸ ਵਿੱਚ ਲੜਕਾ ਅਤੇ ਲੜਕੀ ਦੋਵੇਂ ਗੰਭੀਰ ਜ਼ਖਮੀ ਹੋ ਗਏ।
ਹਾਦਸੇ ਤੋਂ ਬਾਅਦ ਲੋਕਾਂ ਨੇ ਜ਼ਖਮੀ ਲੜਕੇ-ਲੜਕੀ ਨੂੰ ਕਾਰ ‘ਚੋਂ ਬਾਹਰ ਕੱਢ ਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਲੜਕੇ ਸ਼ਿਵਮਣੀ ਦੀ ਇਲਾਜ ਦੌਰਾਨ ਮੌਤ ਹੋ ਗਈ। ਜਦੋਂਕਿ ਲੜਕੀ ਦਾ ਇਲਾਜ ਚੱਲ ਰਿਹਾ ਹੈ ਅਤੇ ਉਸਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।