ਨਵਾਂਸ਼ਹਿਰ : ਕੋਰੋਨਾ ਵਾਇਰਸ ਦੇ ਮਰੀਜ਼ ਨਵਾਂ ਸ਼ਹਿਰ ਵਿਚ ਲਗਾਤਾਰ ਠੀਕ ਹੋ ਰਹੇ ਹਨ । ਇਥੇ ਦੇ ਡਾਕਟਰਾਂ ਦੀ ਮਿਹਨਤ ਸਦਕਾ ਅੱਜ ਫਿਰ 2 ਭਰਾ ਆਪਣੀ ਮਜ਼ਬੂਤ ਇੱਛਾ ਸ਼ਕਤੀ ਅਤੇ ਡਾਕਟਰਾਂ ਦੀ ਮਿਹਨਤ ਨਾਲ ਠੀਕ ਹੋ ਗਏ ਹਨ । ਜਾਣਕਾਰੀ ਮੁਤਾਬਿਕ ਪਠਲਾਵਾ ਦੇ ਦੋ ਭਰਾਵਾਂ ਹਰਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਇਸ ਬਿਮਾਰੀ ਤੋਂ ਜਿੱਤ ਹਾਸਲ ਕੀਤੀ ਹੈ । ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਬਿਮਾਰੀ ਤੋਂ ਡਰਨ ਦੀ ਨਹੀਂ ਬਲਕਿ ਇਸ ਨਾਲ ਲੜਨ ਦੀ ਲੋੜ ਹੈ।
ਦੱਸ ਦੇਈਏ ਕਿ 20 ਅਤੇ 21 ਮਾਰਚ ਨੂੰ ਇਨ੍ਹਾਂ ਦੀ ਰਿਪੋਰਟ ਪਾਜ਼ਿਟਿਵ ਆਈ ਸੀ। ਇਸ ਤੋਂ ਬਾਅਦ ਦੋਵਾਂ ਨੂੰ ਜ਼ਿਲ੍ਹਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਰੱਖਿਆ ਗਿਆ ਸੀ । ਇਲਾਜ਼ ਤੋਂ ਬਾਅਦ ਅੱਜ ਉਨ੍ਹਾਂ ਦੇ ਠੀਕ ਹੋ ਜਾਣ ਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ । ਇਲਾਜ਼ ਤੋਂ ਬਾਅਦ ਦੋਵਾਂ ਭਰਾਵਾਂ ਨੇ ਹਸਪਤਾਲ ਦੇ ਸਟਾਫ਼ ਦਾ ਧੰਨਵਾਦ ਕਰਦਿਆਂ।