ਅਮਰੀਕਾ ‘ਚ ਪੰਜਾਬੀ ਮੂਲ ਜੋੜੇ ਨੇ ਕੀਤਾ ਇਹ ਘਿਨੌਣਾ ਕੰਮ, ਤਿੰਨ ਸਾਲਾਂ ਤਕ ਜਾਰੀ ਰਿਹਾ ਸੋਸ਼ਣ

Rajneet Kaur
3 Min Read

ਵਾਸ਼ਿੰਗਟਨ: ਅਮਰੀਕਾ ’ਚ ਪੰਜਾਬੀ ਮੂਲ ਦੇ ਜੋੜੇ ਨੇ ਅਪਣੇ ਰਿਸ਼ਤੇਦਾਰ ਨੂੰ ਅਪਣੇ ਸਟੋਰ ’ਤੇ ਲੰਮੇ ਸਮੇਂ ਤਕ ਕੰਮ ਕਰਨ ਲਈ ਮਜਬੂਰ ਕਰਨ, ਸਰੀਰਕ ਤੌਰ ’ਤੇ ਪਰੇਸ਼ਾਨ ਕਰਨ ਅਤੇ ਇਮੀਗ੍ਰੇਸ਼ਨ ਦਸਤਾਵੇਜ਼ ਜ਼ਬਤ ਕਰਨ ਦੀ ਧਮਕੀ ਦੇਣ ਦੇ ਦੋਸ਼ਾਂ ਨੂੰ ਕਬੂਲ ਕਰ ਲਿਆ ਹੈ। ਹੁਣ ਜੋੜੇ ਦੀ ਸਜ਼ਾ ‘ਤੇ ਸੁਣਵਾਈ 8 ਮਈ ਨੂੰ ਹੋਵੇਗੀ।

ਜੋੜੇ ਨੂੰ ਵੱਧ ਤੋਂ ਵੱਧ 20 ਸਾਲ ਦੀ ਕੈਦ ਅਤੇ 250,000 ਡਾਲਰ ਦੇ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਜਬਰੀ ਮਜ਼ਦੂਰੀ ਦੇ ਦੋਸ਼ਾਂ ‘ਤੇ ਲਾਜ਼ਮੀ ਮੁਆਵਜ਼ੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਅਦਾਲਤ ਨੇ ਕਿਹਾ ਕਿ ਹਰਮਨਪ੍ਰੀਤ ਸਿੰਘ (30) ਅਤੇ ਕੁਲਬੀਰ ਕੌਰ (43) ਨੂੰ ਅਪਣੇ ਇਕ ਰਿਸ਼ਤੇਦਾਰ ਨੂੰ ਨਾਰਥ ਚੈਸਟਰਫੀਲਡ ਸਟੋਰ ‘ਚ ਘੱਟ ਤਨਖਾਹ ’ਤੇ ਕੰਮ ਕਰਨ ਲਈ ਮਜਬੂਰ ਕਰਨ ਅਤੇ ਹੋਰ ਇਲਜ਼ਾਮਾਂ ‘ਚ ਦੋਸ਼ੀ ਠਹਿਰਾਇਆ ਗਿਆ ਹੈ। ਜੋੜੇ ਨੇ ਮੁੰਡੇ ਨੂੰ 2018 ’ਚ ਅਮਰੀਕਾ ਬੁਲਾਇਆ ਸੀ ਅਤੇ ਉਸ ਨੂੰ ਸਕੂਲ ’ਚ ਦਾਖਲ ਕਰਵਾਉਣ ਦਾ ਵਾਅਦਾ ਕੀਤਾ ਸੀ। ਉਸ ਸਮੇਂ ਉਹ ਨਾਬਾਲਗ ਸੀ। ਸਰਕਾਰੀ ਵਕੀਲਾਂ ਨੇ ਦਸਿਆ ਕਿ ਅਮਰੀਕਾ ਆਉਣ ਤੋਂ ਬਾਅਦ ਹਰਮਨਪ੍ਰੀਤ ਸਿੰਘ ਅਤੇ ਕੁਲਬੀਰ ਕੌਰ ਨੇ ਪੀੜਤ ਤੋਂ ਇਮੀਗ੍ਰੇਸ਼ਨ ਦਸਤਾਵੇਜ਼ ਖੋਹ ਲਏ ਅਤੇ ਉਸ ਨੂੰ ਕੰਮ ਕਰਨ ਲਈ ਮਜਬੂਰ ਕੀਤਾ।

ਪੀੜਤ ਨੂੰ ਕਈ ਦਿਨਾਂ ਤੱਕ  ਇੱਕ ਦਫ਼ਤਰ ਦੇ ਸਟੋਰ ਦੇ ਅੰਦਰ  ਸੌਣ ਲਈ ਮਜਬੂਰ ਕੀਤਾ ਗਿਆ ਸੀ। ਉਸ ਨੂੰ ਭੋਜਨ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਭਾਰਤ ਵਾਪਿਸ ਜਾਣ ਦੀ ਉਸ ਦੀ ਬੇਨਤੀ ਨੂੰ ਇਨਕਾਰ ਕਰ ਦਿੱਤਾ ਗਿਆ ਸੀ । ਉਸ ਨੂੰ ਉਸ ਦੇ ਵੀਜ਼ੇ ਤੋਂ ਵੱਧ ਰਹਿਣ ਲਈ ਮਜਬੂਰ ਕੀਤਾ ਗਿਆ ਸੀ।

- Advertisement -

ਵਕੀਲਾਂ ਨੇ ਕਿਹਾ ਕਿ ਬਦਸਲੂਕੀ ਅਤੇ ਜ਼ਬਰਦਸਤੀ ਕੰਮ ਮਾਰਚ 2018 ’ਚ ਸ਼ੁਰੂ ਹੋਇਆ ਸੀ ਅਤੇ ਮਈ 2021 ਤਕ ਜਾਰੀ ਰਿਹਾ। ਨਿਆਂ ਵਿਭਾਗ ਦੇ ਸਿਵਲ ਰਾਈਟਸ ਡਿਵੀਜ਼ਨ ਦੀ ਸਹਾਇਕ ਅਟਾਰਨੀ ਜਨਰਲ ਕ੍ਰਿਸਟਨ ਕਲਾਰਕ ਨੇ ਕਿਹਾ ਕਿ ਪੀੜਤ ਅਮਰੀਕਾ ਦੇ ਇਕ ਸਕੂਲ ਵਿਚ ਪੜ੍ਹਨਾ ਚਾਹੁੰਦਾ ਸੀ ਅਤੇ ਦੋਹਾਂ ਪਤੀ-ਪਤਨੀ ਨੇ ਇਸ ਇੱਛਾ ਅਤੇ ਵਿਸ਼ਵਾਸ ਦਾ ਫਾਇਦਾ ਉਠਾਇਆ ਅਤੇ ਅਪਣੇ ਫਾਇਦੇ ਲਈ ਉਸ ਦਾ ਸਰੀਰਕ ਅਤੇ ਮਾਨਸਿਕ ਸੋਸ਼ਣ ਕੀਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment