ਲੁਧਿਆਣਾ ‘ਚ ਕਿਸਾਨ ਆਗੂ ਦੀ ਗੋਲੀ ਮਾਰ ਕੇ ਹੱ.ਤਿਆ

Global Team
3 Min Read

ਲੁਧਿਆਣਾ: ਲੁਧਿਆਣਾ ਵਿੱਚ ਇੱਕ ਕਿਸਾਨ ਆਗੂ ਦੀ ਗੋਲੀ ਮਾਰ ਕੇ ਹੱ.ਤਿਆ ਕਰ ਦਿੱਤੀ ਗਈ। ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੋਆਬਾ ਦੇ ਜ਼ਿਲ੍ਹਾ ਪ੍ਰਧਾਨ ਜੱਸੀ ਢੱਟ ਅਤੇ ਜਥੇਬੰਦੀ ਦੇ ਆਗੂ ਦਲਵੀਰ ਸਿੰਘ ਛੀਨਾ ਉਰਫ਼ ਡੀਸੀ ਨੂਰਪੁਰਾ ਸਮੇਤ ਕਈ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਉਰਫ਼ ਅਮਨਾ ਪੰਡੋਰੀ ਵਜੋਂ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜਥੇਬੰਦੀ ਦੇ ਸਥਾਨਿਕ ਆਗੂ ਦਾ ਕ.ਤਲ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 11.30 ਵਜੇ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਨੇੜੇ ਸਥਿਤ ਬੀਕੇਯੂ ਦੇ ਦਫ਼ਤਰ ਵਿੱਚ ਵਾਪਰੀ। ਘਟਨਾ ਤੋਂ ਬਾਅਦ ਸਾਰੇ ਦੋਸ਼ੀ ਫਰਾਰ ਹੋ ਗਏ। ਅਮਨ ਦੇ ਭਰਾ ਮੁਕੰਦ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਪੀਸੀਆਰ ਨੂੰ ਫੋਨ ਕਰਕੇ ਦੱਸਿਆ ਕਿ ਜੱਸੀ ਢੱਟ ਅਤੇ ਡੀਸੀ ਨੂਰਪੁਰਾ ਨੇ ਉਸ ਦੇ ਭਰਾ ਨੂੰ ਗੋਲੀ ਮਾ.ਰ ਦਿੱਤੀ ਹੈ। ਸੂਚਨਾ ਮਿਲਣ ਦੇ ਬਾਅਦ ਡੀ.ਐਸ.ਪੀ ਰਾਏਕੋਟ ਹਰਜਿੰਦਰ ਸਿੰਘ ਅਤੇ ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਦਵਿੰਦਰ ਸਿੰਘ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।

ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਬੀਕੇਯੂ ਵਿੱਚ ਸ਼ਰਾਬ ਪੀਤੀ ਜਾ ਰਹੀ ਸੀ ਅਤੇ ਮੁਲਜ਼ਮਾਂ ਨੇ ਅਮਨਾ ਪੰਡੋਰੀ ਨੂੰ ਕਿਸੇ ਗੱਲ ਨੂੰ ਲੈ ਕੇ ਉੱਥੇ ਬੁਲਾਇਆ ਸੀ। ਅਮਨਾ ਪਰਿਵਾਰਕ ਕਾਰਨਾਂ ਕਰਕੇ ਆਪਣੇ ਜ਼ਿਲ੍ਹਾ ਪ੍ਰਧਾਨ ਜੱਸੀ ਢੱਟ ਅਤੇ ਡੀਸੀ ਨੂਰਪੁਰਾ ਨਾਲ ਨਾਰਾਜ਼ ਸੀ ਅਤੇ ਇਸ ਦੌਰਾਨ ਝਗੜਾ ਵੱਧ ਗਿਆ।

ਇਸ ਮੌਕੇ ਸਾਬਕਾ ਸਰਪੰਚ ਗੁਰਮੀਤ ਸਿੰਘ ਵਾਸੀ ਪਿੰਡ ਮਾਮਤਪੁਰ ਕਿਸਾਨ ਆਗੂ ਨੇ ਗਲਬਾਤ ਕਰਦਿਆਂ ਆਖਿਆ ਕਿ ਪੁਲਿਸ ਇਸ ਮਾਮਲੇ ’ਚ ਜਿੰਮੇਵਾਰ ਵਿਅਕਤੀਆਂ ਨੂੰ ਜਲਦ ਕਾਬੂ ਕਰੇ ਜੇਕਰ ਪੁਲਿਸ ਵੱਲੋਂ ਇਸ ਸਬੰਧ ’ਚ ਤੁਰੰਤ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ ਤਾਂ ਉਹ ਧਰਨਾ ਲਗਾਉਣ ਲਈ ਮਜ਼ਬੂਰ ਹੋਣਗੇ।   ਇਸ ਸਬੰਧੀ ਥਾਣਾ ਸਿਟੀ ਰਾਏਕੋਟ ਦੇ ਐਸਐਚਓ ਦਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਇਸ ਸਬੰਧ ’ਚ 12 ਵਿਅਕਤੀਆਂ ਖਿਲਾਫ਼ ਮੁੱਕਦਮਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment