ਨਿਊਜ਼ ਡੈਸਕ: ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਸਭ ਤੋਂ ਵੱਡੇ ਸਿੱਖ ਗੁਰਦੁਆਰਾ ਸਾਹਿਬ ‘ਚ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ, ਪ੍ਰੋਪੇਨ ਟੈਂਕ ਫਟ ਗਏ ਅਤੇ ਅੱਗ ਦੀਆਂ ਲਪਟਾਂ ਨਾਲ ਇੱਕ ਕਮਰਾ ਨੁਕਸਾਨਿਆ ਗਿਆ। ਸੈਕਰਾਮੈਂਟੋ ਇਲਾਕੇ ਦੇ ਗੁਰਦੁਆਰਾ ਸੈਕਰਾਮੈਂਟੋ ਸਿੱਖ ਸੁਸਾਇਟੀ ਵਿੱਚ ਸੋਮਵਾਰ ਨੂੰ ਵਾਪਰੀ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਕਰੀਬ ਸਾਢੇ ਤਿੰਨ ਵਜੇ ਘਟਨਾ ਤੋਂ ਤੁਰੰਤ ਬਾਅਦ ਐਮਰਜੈਂਸੀ ਅਮਲੇ ਨੂੰ ਬੁਲਾਇਆ ਗਿਆ।
ਮੈਟਰੋ ਫਾਇਰ ਬਟਾਲੀਅਨ ਦੇ ਮੁਖੀ ਪਾਰਕਰ ਵਿਲਬਰਨ ਨੇ ਕਿਹਾ ਕਿ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਕੋਈ ਜ਼ਖਮੀ ਨਹੀਂ ਹੋਇਆ ਹੈ। ਘਟਨਾ ‘ਚ ਘੱਟੋ-ਘੱਟ ਦੋ ਵਾਹਨ ਸੜ ਗਏ। ਵਿਲਬਰਨ ਨੇ ਕਿਹਾ ਕਿ ਘੱਟੋ-ਘੱਟ ਛੇ ਵੱਡੇ ਪ੍ਰੋਪੇਨ ਟੈਂਕ ਅੱਗ ਵਿਚ ਸੜ ਗਏ, ਜਿਸ ਨਾਲ ਭਿਆਨਕ ਧਮਾਕਾ ਹੋਇਆ। ਉਨ੍ਹਾਂ ਕਿਹਾ ਕਿ ਅਸੀਂ ਇਹ ਸਿੱਟਾ ਨਹੀਂ ਕੱਢ ਰਹੇ ਹਾਂ ਕਿ ਕੁਝ ਵੀ ਸ਼ੱਕੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।