ਮੁੰਬਈ: ਮੁੰਬਈ ਸ਼ਹਿਰ ਦੇ ਪਰੇਲ ਇਲਾਕੇ ‘ਚ ਸਥਿਤ ਸਾਈਂ ਬਾਬਾ ਬੀਐਮਸੀ ਸਕੂਲ ‘ਚ ਅੱਗ ਲੱਗ ਗਈ। ਅੱਗ ਲੱਗਣ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਅੱਗ ਲੱਗਣ ਤੋਂ ਬਾਅਦ ਧੂੰਏਂ ਦਾ ਗੁਬਾਰ ਉੱਪਰ ਤੱਕ ਦਿਖਾਈ ਦੇ ਰਿਹਾ ਹੈ।
ਇਸ ਦੇ ਨਾਲ ਹੀ ਧਮਾਕੇ ਦੀ ਆਵਾਜ਼ ਵੀ ਸੁਣਾਈ ਦਿੱਤੀ। ਇਹ ਘਟਨਾ ਮੁੰਬਈ ਦੇ ਪਰੇਲ ਇਲਾਕੇ ‘ਚ ਸਥਿਤ ਮਿੰਟ ਕਾਲੋਨੀ ਦੇ ਮੋਨੋ ਰੇਲਵੇ ਸਟੇਸ਼ਨ ਨੇੜੇ ਵਾਪਰੀ। ਇੱਥੇ ਮੋਨੋ ਰੇਲਵੇ ਸਟੇਸ਼ਨ ਦੇ ਕੋਲ ਸਥਿਤ ਬੀਐਮਸੀ ਸਕੂਲ ਦੇ ਸਟੋਰ ਰੂਮ ਵਿੱਚ ਅੱਗ ਲੱਗ ਗਈ। ਇਹ ਅੱਗ ਸਕੂਲ ਦੀ ਗਰਾਊਂਡ ਫਲੋਰ ਤੋਂ ਲੱਗੀ। ਗਰਾਊਂਡ ਫਲੋਰ ਵਿੱਚ ਗੱਦੇ, ਸਿਲੰਡਰ ਅਤੇ ਹੋਰ ਕਈ ਸਾਮਾਨ ਰੱਖਿਆ ਹੋਇਆ ਸੀ। ਸੋਮਵਾਰ ਸਵੇਰੇ 9 ਵਜੇ ਗਰਾਊਂਡ ਫਲੋਰ ‘ਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ।
ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਅੱਗ ‘ਤੇ ਕਾਬੂ ਪਾਉਣ ਦੇ ਯਤਨ ਜਾਰੀ ਹਨ। ਅੱਗ ਬੁਝਾਊ ਵਿਭਾਗ ਵੱਲੋਂ ਲਗਾਤਾਰ ਅੱਗ ‘ਤੇ ਪਾਣੀ ਦਾ ਛਿੜਕਾਅ ਕੀਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।