ਬਿਨਾਂ ਡਰਾਈਵਰ-ਗਾਰਡ ਦੇ ਚੱਲੀ ਮਾਲ ਗੱਡੀ, ਰੇਲਵੇ ਅਧਿਕਾਰੀਆਂ ਨੇ ਇਸ ਤਰ੍ਹਾਂ ਰੋਕਿਆ

Rajneet Kaur
2 Min Read

ਨਿਊਜ਼ ਡੈਸਕ: ਜੰਮੂ-ਕਸ਼ਮੀਰ ਦੇ ਕਠੂਆ ਤੋਂ ਮਾਲ ਗੱਡੀ (14806R) ਬਿਨਾਂ ਡਰਾਈਵਰ-ਗਾਰਡ ਦੇ ਪੰਜਾਬ ਪਹੁੰਚੀ। ਕਰੀਬ 70 ਤੋਂ 80 ਕਿੱਲੋਮੀਟਰ ਤੱਕ ਮਾਲ ਗੱਡੀ ਇਸੇ ਤਰ੍ਹਾਂ ਚੱਲਦੀ ਰਹੀ। ਰੇਲਵੇ ਅਧਿਕਾਰੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਮਾਲ ਗੱਡੀ ਨੂੰ ਹੁਸ਼ਿਆਰਪੁਰ ਦੇ ਦਹੂਸਾ ਨੇੜੇ ਲੱਕੜ ਦੇ ਸਟੌਪਰ ਲਗਾ ਕੇ ਇਸ ਨੂੰ ਰੋਕਿਆ ਗਿਆ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਜਾਂਚ ਦੇ ਹੁਕਮ ਦਿੱਤੇ ਹਨ।

ਜਦੋਂ ਰੇਲਵੇ ਅਧਿਕਾਰੀਆਂ ਨੂੰ ਮਾਲ ਗੱਡੀ ਦੇ ਚੱਲਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਕਠੂਆ ਰੇਲਵੇ ਸਟੇਸ਼ਨ ‘ਤੇ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਫਲ ਨਹੀਂ ਹੋਏ। ਕੁਝ ਸਮੇਂ ਬਾਅਦ ਮਾਲ ਗੱਡੀ ਨੇ ਰਫ਼ਤਾਰ ਫੜ ਲਈ। ਕੁਝ ਹੀ ਸਮੇਂ ਵਿੱਚ ਮਾਲ ਗੱਡੀ ਦੀ ਰਫ਼ਤਾਰ 60/KM ਪ੍ਰਤੀ ਘੰਟਾ ਤੱਕ ਪਹੁੰਚ ਗਈ।

ਕਠੂਆ ਰੇਲਵੇ ਸਟੇਸ਼ਨ ਦੇ ਅਧਿਕਾਰੀਆਂ ਨੇ ਤੁਰੰਤ ਪੰਜਾਬ ਦੇ ਪਠਾਨਕੋਟ ਦੇ ਸੁਜਾਨਪੁਰ ਰੇਲਵੇ ਸਟੇਸ਼ਨ ‘ਤੇ ਰੇਲਵੇ ਅਧਿਕਾਰੀਆਂ ਨਾਲ ਸੰਪਰਕ ਕੀਤਾ। ਉਥੇ ਟਰੇਨ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ। ਰੇਲਵੇ ਲਾਈਨ ‘ਤੇ ਸਟੌਪਰ ਲਗਾਏ ਗਏ ਸਨ। ਇਸ ਵਾਰ ਵੀ ਕੋਸ਼ਿਸ਼ ਅਸਫਲ ਰਹੀ ਅਤੇ ਮਾਲ ਗੱਡੀ ਸਟੇਸ਼ਨ ਪਾਰ ਕਰ ਗਈ। ਇਸ ਤੋਂ ਬਾਅਦ ਪਠਾਨਕੋਟ ਕੈਂਟ, ਕੰਦਰੋੜੀ, ਮੀਰਥਲ, ਬੰਗਲਾ ਅਤੇ ਮੁਕੇਰੀਆਂ ਵਿਖੇ ਵੀ ਮਾਲ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।

ਜੰਮੂ ਰੇਲਵੇ ਡਿਵੀਜ਼ਨ ਦੇ ਟਰੈਫਿਕ ਮੈਨੇਜਰ ਨੇ ਦੱਸਿਆ ਕਿ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸੇ ਸੰਭਾਵਿਤ ਸੁਰੱਖਿਆ ਖਾਮੀਆਂ ਦੀ ਪਛਾਣ ਕਰਨ ਲਈ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment