SGPC ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਦਿੱਤੀ ਚੁਣੌਤੀ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ

Rajneet Kaur
1 Min Read

ਨਿਊਜ਼ ਡੈਸਕ: ਐੱਸਜੀਪੀਸੀ ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਦਿੱਤੀ ਚੁਣੌਤੀ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਇਸ ਦੌਰਾਨ ਰਾਮ ਰਹੀਮ ਦੇ ਵਕੀਲਾਂ ਵਲੋਂ ਹੋਰ ਸਮਾਂ ਮੰਗਿਆ ਗਿਆ ਹੈ। ਦਸ ਦਈਏ ਕਿ ਇਸ ਪਟੀਸ਼ਨ ‘ਚ SGPC ਨੇ ਪੈਰੋਲ ਰੱਦ ਕਰਨ ਦੀ ਮੰਗ ਕੀਤੀ ਹੈ । ਹੁਣ 28 ਫਰਵਰੀ ਨੂੰ ਮੁੜ ਇਸ ਮਾਮਲੇ ’ਤੇ ਸੁਣਵਾਈ ਹੋਵੇਗੀ ।

ਦਸਣਯੋਗ ਹੈ ਕਿ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਡੇਰਾ ਮੁਖੀ ਤੇ ਹਰਿਆਣਾ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਨੂੰ 17 ਫਰਵਰੀ ਲਈ ਨੋਟਿਸ ਜਾਰੀ ਕਰਕੇ ਜਵਾਬ ਲਈ ਤਲਬ ਕੀਤਾ ਗਿਆ ਸੀ। ਹਾਈਕੋਰਟ ਵੱਲੋਂ ਡੇਰਾ ਮੁਖੀ ਨੂੰ ਦਸਤੀ ਨੋਟਿਸ ਭੇਜਿਆ ਗਿਆ ਸੀ। ਐੱਸਜੀਪੀਸੀ ਵੱਲੋਂ ਦਾਇਰ ਪਟੀਸ਼ਨ ਵਿਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨ, ਪੁਲਿਸ ਡਾਇਰੈਕਟੋਰੇਟ, ਪੰਜਾਬ ਗ੍ਰਹਿ ਵਿਭਾਗ ਦੇ ਪ੍ਰਧਾਨ ਸਕੱਤਰ ਕੇਂਦਰੀ ਗ੍ਰਹਿ ਸਕੱਤਰ, ਸੁਨਾਲੀਆ ਜੇਲ੍ਹ ਪ੍ਰਦਾਨ, ਰੋਹਤਕ ਡੀਸੀ ਤੇ ਡੇਰਾ ਮੁਖੀ ਗੁਰਮੀਤ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ। ਪਟੀਸ਼ਨ ਵਿਚ ਰੋਹਤਕ ਮੰਡਲ ਕਮਿਸ਼ਨ ਵੱਲੋਂ ਪੈਰੋਲ ਦੇਣ ਵਿਚ ਕਾਨੂੰਨੀ ਨਿਯਮਾਂ ਦੇ ਉਲੰਘਣ ਦੇ ਦੋਸ਼ ਲਗਾਏ ਗਏ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment