ਡੇਰਾ ਮੁਖੀ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, ਪੈਰੋਲ ਰੱਦ ਕਰਨ ਦੀ ਮੰਗ ‘ਤੇ ਹੋਈ ਸੁਣਵਾਈ

Rajneet Kaur
2 Min Read

ਚੰਡੀਗੜ੍ਹ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ।  ਪੈਰੋਲ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ  ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ  ਖ਼ਾਰਿਜ ਕਰ ਦਿਤੀ ਹੈ।   ਹਾਈਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਜਨਹਿੱਤ ਪਟੀਸ਼ਨ ਦੀ ਮੇਂਟੇਰੇਬਿਲਿਟੀ ਉੱਤੇ ਸਵਾਲ ਚੁੱਕੇ ਹਨ। ਹਾਈਕੋਰਟ ਦਾ ਕਹਿਣਾ ਹੈ ਕਿ ਇਨਸਾਨ ਦੇ ਖਿਲਾਫ ਪਟੀਸ਼ਨ ਨੂੰ ਜਨਹਿੱਤ ਪਟੀਸ਼ਨ ਕਿਵੇਂ  ਮੰਨਿਆ ਜਾ ਸਕਦਾ ਹੈ।

ਦੱਸ ਦੇਈਏ ਕਿ 40 ਦਿਨਾਂ ਲਈ ਜੇਲ੍ਹ ਤੋਂ ਪੈਰੋਲ ‘ਤੇ ਬਾਹਰ ਆਏ  ਡੇਰਾ ਮੁਖੀ ਰਾਮ ਰਹੀਮ  ਉੱਤਰ ਪ੍ਰਦੇਸ਼ ਦੇ ਬਾਘਪਤ ਆਸ਼ਰਮ ਵਿੱਚ ਰਹਿ ਰਿਹਾ ਹੈ।  ਸਾਧਵੀ ਯੌਨ ਸ਼ੋਸ਼ਣ, ਪੱਤਰਕਾਰ ਛਤਰਪਤੀ ਅਤੇ ਰਣਜੀਤ ਸਿੰਘ ਕਤਲ ਕੇਸ ਵਿੱਚ ਰੋਹਤਕ ਦੇ ਸੁਨਿਆਰੇ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਹਨ।

ਪਟੀਸ਼ਨ ‘ਚ ਦੋਸ਼ ਲਾਇਆ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਆਪਣੇ 2020 ਨਿਯਮਾਂ ਦੇ ਉਲਟ ਗੁਰਮੀਤ ਨੂੰ ਪੈਰੋਲ ਦਿੱਤੀ ਹੈ।  ਨਿਯਮਾਂ ਅਨੁਸਾਰ ਪੈਰੋਲ ਲੈਣ ਵਾਲਾ ਜਿਸ ਥਾਂ ‘ਤੇ ਠਹਿਰਦਾ ਹੈ, ਪਹਿਲਾਂ ਉਸ ਜ਼ਿਲ੍ਹੇ ਦੇ ਡੀਐਮ ਦੀ ਸਲਾਹ ਲਈ ਜਾਂਦੀ ਹੈ ਤਾਂ ਜੋ ਅਮਨ-ਕਾਨੂੰਨ ਦੀ ਕੋਈ ਸਮੱਸਿਆ ਨਾ ਆਵੇ, ਪਰ ਅਜਿਹਾ ਨਹੀਂ ਕੀਤਾ ਗਿਆ। ਇਸ ਨਾਲ ਇਹ ਸੰਭਾਵਨਾ ਰਹਿੰਦੀ ਹੈ ਕਿ ਅਪਰਾਧੀ ਪੈਰੋਲ ਲਈ ਅਜਿਹੀ ਜਗ੍ਹਾ ਚੁਣਦਾ ਹੈ ਜਿੱਥੇ ਉਸਨੂੰ ਆਜ਼ਾਦੀ ਰਹੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment