ਸੁਪਰੀਮ ਕੋਰਟ ‘ਚ ਕਿਸਾਨ ਅੰਦੋਲਨ ਅਤੇ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਉਣ ‘ਤੇ ਅੱਜ ਹੋਵੇਗੀ ਸੁਣਵਾਈ

Global Team
2 Min Read

ਚੰਡੀਗੜ੍ਹ: ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਖਨੌਰੀ ਬਾਰਡਰ ਤੇ ਲਗਾਤਰ 41 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ। ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਨਾ ਕਰਨ ‘ਤੇ ਪੰਜਾਬ ਸਰਕਾਰ ਖਿਲਾਫ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਪੰਜਾਬ ਸਰਕਾਰ ਡੱਲੇਵਾਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਸਬੰਧੀ ਕੰਪਲੀਸ਼ਨ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇਗੀ। 2 ਜਨਵਰੀ ਨੂੰ ਹੋਈ ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਦੋਵਾਂ ਮਾਮਲਿਆਂ ਨੂੰ ਇਕੱਠੇ ਰੱਖਣ ਲਈ ਕਿਹਾ ਸੀ।

ਡਾਕਟਰਾਂ ਨੇ ਚਿੰਤਾ ਜਾਹਿਰ ਕੀਤੀ ਹੈ ਕਿ ਜੇਕਰ ਡੱਲੇਵਾਲ ਨੂੰ ਸਹੀ ਇਲਾਜ ਨਾ ਮਿਲਿਆ ਤਾਂ ਉਹਨਾਂ ਦੀ ਸਿਹਤ ਹੋਰ ਵੀ ਜ਼ਿਆਦਾ ਵਿਗੜ ਸਕਦੀ ਹੈ। ਐਨਾ ਹੀ ਨਹੀਂ ਉਹਨਾਂ ਨੂੰ ਸਾਈਲੇਂਟ ਅਟੈਕ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਮੀਡੀਆ ਵਿੱਚ ਦਿੱਤੇ ਬਿਆਨਾਂ ਵਿੱਚ ਡਾਕਟਰਾਂ ਨੇ ਦਾਅਵਾ ਕੀਤਾ ਹੈ ਕਿ ਡੱਲੇਵਾਲ ਦੀ ਉਮਰ (70 ਸਾਲ) ਜ਼ਿਆਦਾ ਹੋਣ ਕਰਕੇ ਇਲਾਜ ਤੋਂ ਬਾਅਦ ਵੀ ਉਹਨਾਂ ਦਾ ਸਰੀਰ ਪੂਰੀ ਤਰ੍ਹਾਂ ਨਾਲ ਰਿਕਵਰੀ ਨਹੀਂ ਕਰੇਗਾ। ਕਿਉਂਕਿ ਬਜ਼ੁਰਗ ਹੋਣ ਕਾਰਨ ਉਹਨਾਂ ਦੇ ਮਸਲ ਦੀ ਰਿਕਾਵਰੀ ਮੁਸ਼ਕਿਲ ਹੋਵੇਗੀ।ਡੱਲੇਵਾਲ ਦੀ ਸਿਹਤ ਦੇਖਣ ਵਾਲੇ ਡਾਕਟਰ ਅਵਤਾਰ ਸਿੰਘ ਦੇ ਮਤਾਬਕ, ਉਹ ਚੱਕਰਾਂ ਅਤੇ ਉਲਟੀਆਂ ਦੇ ਕਾਰਨ ਕਾਫ਼ੀ ਕਮਜ਼ੋਰ ਹੋ ਚੁੱਕੇ ਹਨ।

ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਅੱਜ ਡੱਲੇਵਾਲ ਨੂੰ ਖਨੌਰੀ ਬਾਰਡਰ ਵਿਖੇ ਮੀਟਿੰਗ ਕਰੇਗੀ। ਕਮੇਟੀ ਇਸ ਦੇ ਚੇਅਰਮੈਨ ਸਾਬਕਾ ਜਸਟਿਸ ਨਵਾਬ ਸਿੰਘ ਦੀ ਅਗਵਾਈ ਹੇਠ ਚੱਲੇਗੀ। ਇਸ ਵਿੱਚ ਖੇਤੀ ਨੀਤੀ ਮਾਹਿਰ ਦੇਵੇਂਦਰ ਸ਼ਰਮਾ, ਖੇਤੀ ਆਰਥਿਕ ਨੀਤੀਆਂ ਦੇ ਮਾਹਿਰ ਆਰ.ਐਸ.ਘੁੰਮਣ, ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਡਾ.ਸੁਖਪਾਲ ਸਿੰਘ ਅਤੇ ਸਾਬਕਾ ਡੀਜੀਪੀ ਬੀ.ਐਸ.ਸੰਧੂ ਸ਼ਾਮਿਲ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment