ਨੇਪਾਲ ‘ਚ ਹੈਲੀਕਾਪਟਰ ਹੋਇਆ ਕਰੈਸ਼

navdeep kaur
2 Min Read

ਨੇਪਾਲ : ਨੇਪਾਲ ਦੇ ਸੰਖੁਵਾਸਭਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਸਿਮਰਿਕ ਏਅਰ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹੈਲੀਕਾਪਟਰ ਭਾਰਤ ਦੁਆਰਾ ਫੰਡ ਕੀਤੇ ਗਏ ਅਰੁਣ-III ਹਾਈਡਲ ਪ੍ਰੋਜੈਕਟ ਲਈ ਸਮਾਨ ਲੈ ਕੇ ਜਾ ਰਿਹਾ ਸੀ। ਸੰਖੁਵਸਭਾ ਦੇ ਸਹਾਇਕ ਮੁੱਖ ਜ਼ਿਲ੍ਹਾ ਅਧਿਕਾਰੀ ਮੋਹਨਮਣੀ ਘਿਮੀਰੇ ਨੇ ਕਿਹਾ ਕਿ ਸਥਾਨਕ ਲੋਕਾਂ ਨੇ ਦੱਸਿਆ ਕਿ ਸਿਮਰਿਕ ਏਅਰ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਹਾਦਸੇ ਨਾਲ ਸਬੰਧਤ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਸੰਖੂਵਾਸਭਾ ਦੇ ਜ਼ਿਲ੍ਹਾ ਮੁੱਖ ਜ਼ਿਲ੍ਹਾ ਅਧਿਕਾਰੀ ਮੋਹਨਮਣੀ ਘਿਮੀਰੇ ਨੇ ਕਿਹਾ ਕਿ ਅਸੀਂ ਬਚਾਅ ਕਾਰਜ ਲਈ ਗ੍ਰਹਿ ਮੰਤਰਾਲੇ ਤੋਂ ਹੈਲੀਕਾਪਟਰ ਦੀ ਮੰਗ ਕੀਤੀ ਹੈ। ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਲੈਂਡਿੰਗ ਦੌਰਾਨ ਹੈਲੀਕਾਪਟਰ ਕਰੈਸ਼ ਹੋ ਗਿਆ। ਉਸ ਨੇ ਦੱਸਿਆ ਕਿ ਹੈਲੀਕਾਪਟਰ ਅੱਪਰ ਅਰੁਣ ਹਾਈਡ੍ਰੋ ਪਾਵਰ ਪ੍ਰੋਜੈਕਟ ਲਈ ਸਾਮਾਨ ਲੈ ਕੇ ਜਾ ਰਿਹਾ ਸੀ।

ਨੇਪਾਲ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬੁਲਾਰੇ ਟੇਕਨਾਥ ਸੀਤੌਲਾ ਮੁਤਾਬਕ ਹੈਲੀਕਾਪਟਰ ਦਾ ਸਵੇਰ ਤੋਂ ਸੰਪਰਕ ਟੁੱਟ ਗਿਆ ਸੀ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ। ਸੀਤੌਲਾ ਨੇ ਪੁਸ਼ਟੀ ਕੀਤੀ ਕਿ ਹੈਲੀਕਾਪਟਰ ਦਾ ਸਵੇਰ ਤੋਂ ਤੁਮਲਿੰਗਟਾਰ ਹਵਾਈ ਅੱਡੇ ਨਾਲ ਸੰਪਰਕ ਟੁੱਟ ਗਿਆ ਸੀ। ਹਾਦਸੇ ਦੇ ਸਮੇਂ ਹੈਲੀਕਾਪਟਰ ‘ਚ ਚਾਰ ਲੋਕ ਸਵਾਰ ਸਨ। ਕੈਪਟਨ ਸੁਰਿੰਦਰ ਪੌਡੇਲ ਅਤੇ ਹੈਲੀਕਾਪਟਰ ਵਿੱਚ ਸਵਾਰ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀ ਲੋਕਾਂ ਨੂੰ ਇਲਾਜ ਲਈ ਕਾਠਮੰਡੂ ਦੇ ਮੈਡੀਸਿਟੀ ਹਸਪਤਾਲ ਲਿਜਾਇਆ ਗਿਆ।

 

- Advertisement -

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

TAGGED: , ,
Share this Article
Leave a comment