ਅੰਮ੍ਰਿਤਸਰ : ਸਿੱਖ ਪ੍ਰਚਾਰਕ ਭਾਈ ਅੰਮ੍ਰਿਤਪਾਲ ਸਿੰਘ ਅੱਜ ਅੰਮ੍ਰਿਤਸਰ ਪਹੁੰਚੇ । ਜਿੱਥੇ ਉਨ੍ਹਾਂ ਦੇ ਵੱਲੋਂ ਨੌਜਵਾਨਾਂ ਨੂੰ ਅੰਮ੍ਰਿਤ ਛਕਣ ਦੀ ਕਾਲ ਦਿੱਤੀ ਗਈ ਸੀ। ਇਸ ਮੌਕੇ ਵੱਡੀ ਗਿਣਤੀ ਚ ਸਿੱਖ ਸੰਗਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ । ਜ਼ਿਕਰ ਏ ਖਾਸ ਹੈ ਕਿ ਅੱਜ ਇਸ ਵਿਸ਼ੇਸ਼ ਮੌਕੇ ਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਕਹਿਣ ‘ਤੇ 1058 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।
ਇਸ ਮੌਕੇ ਬੋਲਦਿਆਂ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਜਿੱਥੇ ਵਿਰੋਧੀਆਂ ਤੇ ਤੰਜ ਕੱਸੇ ਗਏ ਤਾਂ ਉਥੇ ਹੀ ਸਿੱਖ ਕੌਮ ਨੂੰ ਵੀ ਵਿਸ਼ੇਸ਼ ਤਾਕੀਦ ਕੀਤੀ ਗਈ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਸਿੱਖ ਕੌਮ ਦੀ ਨਾਲ ਜਗ੍ਹਾ ਜਗ੍ਹਾ ਤੇ ਧੱਕਾ ਹੋ ਰਿਹਾ ਹੈ ਅਤੇ ਜੇਕਰ ਕੋਈ ਬੋਲਦਾ ਹੈ ਤਾਂ ਉਸ ਨੂੰ ਵੱਖਵਾਦੀ ਐਲਾਨਿਆ ਜਾਂਦਾ ਹੈ। ਇਸ ਮੌਕੇ ਬੋਲਦਿਆਂ ਅੰਮਿ੍ਤਪਾਲ ਨੇ ਐੱਸਜੀਪੀਸੀ ਦੇ ਮਸਲੇ ਤੇ ਵੀ ਪ੍ਰਤੀਕਿਰਿਆ ਦਿੱਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਬੋਲਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸਾਡੀ ਇਹ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਅਤੇ ਇਹ ਕੇਂਦਰ ਦੇ ਅਧੀਨ ਨਹੀਂ ਹੋਣੀ ਚਾਹੀਦੀ ਬਲਕਿ ਇਸ ਦਾ ਆਪਣਾ ਸੰਵਿਧਾਨ ਹੋਣਾ ਚਾਹੀਦਾ ਹੈ ਅਤੇ ਇਹ ਸੰਸਥਾ ਖੁਦਮੁਖਤਿਆਰ ਹੋਣੀ ਚਾਹੀਦੀ ਹੈ।