ਫਰੀਦਕੋਟ: ਪੰਜਾਬ ਦੇ ਫਰੀਦਕੋਟ ਵਿੱਚ ਅੱਜ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਬੱਸ ਅਤੇ ਸਵਾਰੀਆਂ ਨਾਲ ਭਰੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਇੱਕ ਪਾਸੇ ਪਲਟ ਗਿਆ ਅਤੇ ਬੱਸ ਸਿੱਧੀ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ।
ਫਿਲਹਾਲ ਜ਼ਖਮੀਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਫਰੀਦਕੋਟ ਦੇ ਕੋਟਕਪੂਰਾ ਰੋਡ ‘ਤੇ ਵਾਪਰਿਆ ਹੈ। ਇੱਥੇ ਸ਼ਾਹੀ ਮਹਿਲ ਨੇੜੇ ਸੇਮ ਨਾਲਾ ਪੁਲ ‘ਤੇ ਟਰੱਕ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਤੋਂ ਬਾਅਦ ਬੱਸ ਨਾਲੇ ਵਿੱਚ ਡਿੱਗ ਗਈ। ਇਹ ਬੱਸ ਨਿਊ ਦੀਪ ਕੰਪਨੀ ਦੀ ਸੀ ਅਤੇ ਇਸ ਵਿੱਚ ਬਹੁਤ ਸਾਰੇ ਯਾਤਰੀ ਸਵਾਰ ਸਨ।
ਫਿਲਹਾਲ ਘਟਨਾ ਵਾਲੀ ਥਾਂ ‘ਤੇ ਰਾਹਤ ਕਾਰਜ ਜਾਰੀ ਹੈ ਅਤੇ ਬੱਸ ‘ਚੋਂ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਡੀਸੀ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। SSP ਵੱਲੋਂ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਜ਼ਿਕਕਯੋਗ ਹੈ ਕਿ ਮ੍ਰਿਤਰਾਂ ਵਿਚ ਇਕ ਬੱਚਾ ਵੀ ਸ਼ਾਮਲ ਹੈ। ਸਥਾਨਕ ਲੋਕਾਂ ਅਨੁਸਾਰ ਕਈ ਲੋਕਾਂ ਦੀ ਹਾਲਤ ਗੰਭੀਰ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।