ਬਿਜਲੀ ਮੰਤਰੀ ਨੇ ਦਿੱਤਾ ਵੱਡਾ ਤੋਹਫ਼ਾ, ਛੇ ਮਹੀਨਿਆਂ ਤੋਂ ਘੱਟ ਮਿਆਦਾਂ ਲਈ ਫਿਕਸਡ ਖਰਚੇ ਕੀਤੇ ਜਾਣਗੇ ਮੁਆਫ

Global Team
2 Min Read

ਚੰਡੀਗੜ੍ਹ: ਬਿਜਲੀ ਮੰਤਰੀ ਨੇ  ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਉਦਯੋਗਿਕ, ਘਰੇਲੂ ਅਤੇ ਵਪਾਰਕ ਸਮੇਤ ਸਾਰੇ ਖਪਤਕਾਰਾਂ ਲਈ ਬਕਾਇਆ ਰਕਮਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਤਿੰਨ ਮਹੀਨਿਆਂ ਲਈ ਸ਼ੁਰੂ ਕੀਤੀ ਗਈ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐੱਸ.) ਦਾ ਐਲਾਨ ਕੀਤਾ। ਇਹ ਯੋਜਨਾ ਸਭਨਾ ਖਪਤਕਾਰਾਂ ਲਈ ਲਾਗੂ ਹੋਵੇਗੀ ਭਾਵੇਂ ਉਨ੍ਹਾਂ ਦਾ ਕੁਨੈਕਸ਼ਨ ਚੱਲ ਰਿਹਾ ਹੋਵੇ ਜਾਂ ਕੱਟਿਆ ਗਿਆ ਹੋਵੇ।

ਜਾਰੀ ਪ੍ਰੈਸ ਬਿਆਨ ਵਿੱਚ  ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸਕੀਮ ਬਿਜਲੀ ਖਪਤਕਾਰਾਂ ਲਈ ਇੱਕ ਸੁਨਹਿਰੀ ਮੌਕਾ ਪੇਸ਼ ਕਰਦੀ ਹੈ, ਜਿਸ ਰਾਹੀਂ 22 ਦਸੰਬਰ 2024 ਤੱਕ ਬਕਾਇਆ ਨਿਪਟਾਉਣ ਲਈ ਆਸਾਨ ਸ਼ਰਤਾਂ ਦੀ ਪੇਸ਼ਕਸ਼ ਕੀਤੀ ਗਈ ਹੈ।

ਓ.ਟੀ.ਐਸ ਸਕੀਮ ਦੇ ਤਹਿਤ, ਮੌਜੂਦਾ 18% ਮਿਸ਼ਰਿਤ ਵਿਆਜ ਦੇ ਮੁਕਾਬਲੇ ਬਕਾਇਆ ਡਿਫਾਲਟਿੰਗ ਰਕਮ ‘ਤੇ 9% ਦਾ ਸਧਾਰਨ ਵਿਆਜ ਅਤੇ ਅਦਾਲਤੀ ਮਾਮਲਿਆਂ ਵਿੱਚ ਸ਼ਾਮਲ ਹੋਣ ਵਾਲੇ ਖਪਤਕਾਰਾਂ ਲਈ 10% ਦਾ ਸਾਧਾਰਨ ਵਿਆਜ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ, ਛੇ ਮਹੀਨਿਆਂ ਤੋਂ ਘੱਟ ਮਿਆਦਾਂ ਲਈ ਫਿਕਸਡ ਖਰਚੇ ਮੁਆਫ ਕੀਤੇ ਜਾਣਗੇ, ਅਤੇ ਛੇ ਮਹੀਨਿਆਂ ਤੋਂ ਵੱਧ ਦੀ ਮਿਆਦ ਲਈ ਸਿਰਫ ਛੇ ਮਹੀਨਿਆਂ ਦੇ ਫਿਕਸਡ ਖਰਚੇ ਲਾਗੂ ਕੀਤੇ ਜਾਣਗੇ।

ਬਿਜਲੀ ਮੰਤਰੀ ਨੇ ਕਿਹਾ ਕਿ ਬਕਾਇਆ ਅਦਾਲਤੀ ਕੇਸਾਂ ਵਾਲੇ ਖਪਤਕਾਰ ਵੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ, ਅਤੇ ਕੇਸਾਂ ਦਾ ਨਿਪਟਾਰਾ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਓ.ਟੀ.ਐਸ ਸਕੀਮ ਦਾ ਮੁੱਖ ਪਹਿਲੂ ਇਹ ਹੈ ਕਿ ਇਹ ਮਾਮਲੇ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਂਦੀ ਹੈ।

Share This Article
Leave a Comment