ਵਿਜੇਵਾੜਾ ਨੇੜੇ ਵੱਡਾ ਰੇਲ ਹਾਦਸਾ ਟਲਿਆ, ਮਾਲ ਗੱਡੀ ਦੇ ਚਾਰ ਡੱਬੇ ਉਤਰੇ ਪਟੜੀ ਤੋਂ

Rajneet Kaur
1 Min Read

ਨਿਊਜ਼ ਡੈਸਕ: ਆਂਧਰਾ ਪ੍ਰਦੇਸ਼ ਵਿੱਚ ਇੱਕ ਟਰੇਨ ਪਟੜੀ ਤੋਂ ਉਤਰਨ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੇਵਾੜਾ ਨੇੜੇ ਰਿਆਨਾਪਾਡੂ ‘ਚ ਇਕ ਮਾਲ ਗੱਡੀ ਦੇ 4 ਡੱਬੇ ਪਟੜੀ ਤੋਂ ਉਤਰ ਗਏ। ਮੰਦਰੂਪਕਰ ਰੇਲਵੇ ਸਟੇਸ਼ਨ ਦੇ ਲੋਕ ਸੰਪਰਕ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਹਾਲਾਂਕਿ ਹਾਦਸੇ ਤੋਂ ਤੁਰੰਤ ਬਾਅਦ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਲ ਗੱਡੀ ਨੂੰ ਪਟੜੀ ‘ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਮੁਤਾਬਕ ਹਾਦਸਾ ਦੇਰ ਰਾਤ ਵਾਪਰਿਆ, ਜਿਸ ਤੋਂ ਬਾਅਦ ਬਚਾਅ ਕਾਰਜ ਜਾਰੀ ਹੈ। ਫਿਲਹਾਲ ਮਾਮਲੇ ‘ਚ ਹੋਰ ਜਾਣਕਾਰੀ ਦੀ ਉਡੀਕ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment