ਲੰਡਨ ‘ਚ ਭਾਰਤੀ ਮੂਲ ਦੇ ਵਿਅਕਤੀ ਨੇ ਪਿਤਾ ਦੀ ਕੀਤੀ ਹੱਤਿਆ, ਹੋਈ ਉਮਰ ਕੈਦ

Rajneet Kaur
2 Min Read

ਲੰਡਨ: ਉੱਤਰੀ ਲੰਡਨ ਵਿੱਚ ਇੱਕ ਭਾਰਤੀ ਮੂਲ ਦੇ ਵਿਅਕਤੀ ਨੂੰ ਆਪਣੇ ਪਿਤਾ ਦੀ ਹੱਤਿਆ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੋਸ਼ੀ ਡੀਕਨ ਪਾਲ ਸਿੰਘ ਵਿਜ (54) ਨੂੰ ਪਿਛਲੇ ਮਹੀਨੇ ਓਲਡ ਬੇਲੀ ਅਦਾਲਤ ਵਿੱਚ ਮੁਕੱਦਮੇ ਦੀ ਸੁਣਵਾਈ ਤੋਂ ਬਾਅਦ ਦੋਸ਼ੀ ਪਾਇਆ ਗਿਆ ਸੀ ਅਤੇ ਉਸੇ ਅਦਾਲਤ ਨੇ ਸ਼ੁੱਕਰਵਾਰ ਨੂੰ 18 ਸਾਲ ਦੀ ਸਜ਼ਾ ਸੁਣਾਈ ਗਈ ਹੈ।  ਪੁਲਿਸ ਅਧਿਕਾਰੀ ਨੇ ਕਿਹਾ, “ਡੀਕਨ ਪਾਲ ਸਿੰਘ ਵਿੱਜ ਦੀ ਇਸ ਹਰਕਤ ਨੇ ਉਸਦੇ ਪਰਿਵਾਰ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਦਸਿਆ ਕਿ  ‘ਅਰਜਨ ਸਿੰਘ ਵਿਜ (86) ਆਪਣੇ ਬੇਟੇ ਨਾਲ ਸਾਊਥਗੇਟ, ਉੱਤਰੀ ਲੰਡਨ ਵਿੱਚ ਰਹਿੰਦਾ ਸੀ। ਜਿੱਥੇ 2021 ਵਿੱਚ ਇਸ ਘਟਨਾ ਤੋਂ ਬਾਅਦ ਪੁਲਿਸ ਨੂੰ ਬੁਲਾਇਆ ਗਿਆ ਸੀ। ਪੁਲਿਸ ਨੇ ਉਸ (ਅਰਜਨ ਸਿੰਘ ਵਿਜ) ਨੂੰ ਮੌਕੇ ’ਤੇ ਹੀ ਮ੍ਰਿਤਕ ਐਲਾਨ ਦਿੱਤਾ ਸੀ।

ਪੁਲਿਸ ਮੁਤਾਬਕ, ‘ਪੋਸਟਮਾਰਟਮ ‘ਚ ਮੌਤ ਦਾ ਕਾਰਨ ਕਿਸੇ ਚੀਜ਼ ਨਾਲ ਸਿਰ ‘ਤੇ ਵਾਰ ਕਰਨਾ ਦੱਸਿਆ ਗਿਆ ਹੈ। ਇਕ ਰਿਪੋਰਟ ਅਨੁਸਾਰ ਉਸਦਿਨ ਵਿਜ ਨੂੰ  ਸ਼ੈਂਪੇਨ ਦੀਆਂ ਲਗਭਗ 100 ਬੋਤਲਾਂ ਨਾਲ ਘਿਰਿਆ ਹੋਇਆ ਸੀ, ਜਿਸ ਵਿੱਚ ਵੀਵੇ ਕਲੀਕੋਟ ਅਤੇ ਬੋਲਿੰਗਰ ਦੀਆਂ ਖੂਨ ਨਾਲ ਲੱਥਪੱਥ ਬੋਤਲਾਂ ਸਨ।

ਪੁਲਿਸ ਜਾਂਚ ਦੌਰਾਨ ਦੋਸ਼ੀ ਨੇ ਕਤਲ ਤੋਂ ਇਨਕਾਰ ਕੀਤਾ ਸੀ ਪਰ ਜਾਂਚ ਦੇ ਦੂਜੇ ਦਿਨ ਉਸ ਨੇ ਦੋਸ਼ ਕਬੂਲਦੇ ਹੋਏ ਕਿਹਾ, ‘ਮੈਂ ਆਪਣੇ ਪਿਤਾ ਨੂੰ ਬੋਲਿੰਗਰ ਸ਼ੈਂਪੇਨ ਦੀ ਬੋਤਲ ਨਾਲ ਸਿਰ ‘ਤੇ ਮਾਰ ਕੇ ਮਾਰਿਆ ਹੈ।’ ਦੋਸ਼ੀ ਨੇ ਕਿਹਾ ਕਿ ਉਸ ਦਾ ਆਪਣੇ ਪਿਤਾ ਨੂੰ ਗੰਭੀਰ ਨੁਕਸਾਨ ਪਹੁੰਚਾਉਣ ਦਾ ਇਰਾਦਾ ਨਹੀਂ ਸੀ। ਜਿਊਰੀ ਨੇ ਕੇਸ ਦੇ ਫੈਸਲੇ ‘ਤੇ ਵਿਚਾਰ ਕਰਨ ਲਈ ਇੱਕ ਦਿਨ ਤੋਂ ਵੀ ਘੱਟ ਸਮਾਂ ਲਿਆ ਅਤੇ ਕਤਲ ਦੇ ਦੋਸ਼ੀ ਨੂੰ ਦੋਸ਼ੀ ਠਹਿਰਾਇਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment