American Airlines ਦੀ ਫਲਾਈਟ ਵਿੱਚ ਇੱਕ ਵਿਅਕਤੀ ਨੇ ਐਮਰਜੈਂਸੀ ਗੇਟ ਨੂੰ ਖੋਲ੍ਹਣ ਦੀ ਕੀਤੀ ਕੋਸ਼ਿਸ਼

Rajneet Kaur
2 Min Read

ਨਿਊਜ਼ ਡੈਸਕ: ਅਮਰੀਕਨ ਏਅਰਲਾਈਨਜ਼ ਦੀ ਫਲਾਈਟ ‘ਚ ਸਵਾਰ ਯਾਤਰੀਆਂ ‘ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇਕ ਵਿਅਕਤੀ ਨੇ ਅਚਾਨਕ ਐਮਰਜੈਂਸੀ ਗੇਟ ਨੂੰ ਅੱਧ ਵਿਚਾਲੇ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਉਸ ਨੂੰ ਅਜਿਹਾ ਕਰਦੇ ਦੇਖ ਫਲਾਈਟ ਦੇ ਸਾਰੇ ਯਾਤਰੀਆਂ ‘ਚ ਦਹਿਸ਼ਤ ਫੈਲ ਗਈ। ਕੁਝ ਸਵਾਰੀਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਈ ਹੋਰ ਸਹਿ ਯਾਤਰੀਆਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਉਸ ਵਿਅਕਤੀ ਨੂੰ ਫੜ ਲਿਆ। ਜਿਸ ਕਾਰਨ ਉਹ ਐਮਰਜੈਂਸੀ ਦਰਵਾਜ਼ਾ ਖੋਲ੍ਹਣ ਵਿੱਚ ਅਸਫਲ ਰਿਹਾ। ਉਦੋਂ ਹੀ ਯਾਤਰੀਆਂ ਨੇ ਸੁੱਖ ਦਾ ਸਾਹ ਲਿਆ। ਫਲਾਈਟ ਦੇ ਅੰਦਰ ਕਾਫੀ ਦੇਰ ਤੱਕ ਹੰਗਾਮਾ ਹੁੰਦਾ ਰਿਹਾ। ਸਾਰੇ ਯਾਤਰੀਆਂ ਦੇ ਸਾਹ ਅੱਧ ਵਿਚਾਲੇ ਹੀ ਰੁਕ ਗਏ ਸਨ।

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਐਲਬੂਕਰਕ ਤੋਂ ਸ਼ਿਕਾਗੋ ਜਾ ਰਹੀ ਅਮਰੀਕਨ ਏਅਰਲਾਈਨਜ਼ ਦੀ ਫਲਾਈਟ ‘ਚ ਵਾਪਰਿਆ। ਪਰ ਸਵਾਰ ਛੇ ਯਾਤਰੀਆਂ ਨੇ ਉਸ ਵਿਅਕਤੀ ਨੂੰ ਫੜ ਲਿਆ। ਇਸ ਕਾਰਨ ਸਾਰੇ ਯਾਤਰੀਆਂ ਦੀ ਜਾਨ ਨੂੰ ਖ਼ਤਰਾ ਟਲ ਗਿਆ। ਇਨ੍ਹਾਂ ਸਾਰੇ ਛੇ ਯਾਤਰੀਆਂ ਨੂੰ ਬਾਅਦ ਵਿੱਚ ਹੀਰੋ ਵਜੋਂ ਪੇਸ਼ ਕੀਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਬੀਤੇ ਮੰਗਲਵਾਰ ਨੂੰ ਅਲਬੂਕਰਕ ਤੋਂ ਸ਼ਿਕਾਗੋ ਜਾ ਰਹੀ ਅਮਰੀਕਨ ਏਅਰਲਾਈਨਜ਼ ਦੀ ਫਲਾਈਟ ਦੌਰਾਨ ਅਚਾਨਕ ਇਕ ਵਿਅਕਤੀ ਨੇ ਐਮਰਜੈਂਸੀ ਐਗਜ਼ਿਟ ਗੇਟ ਖੋਲ੍ਹਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਫਲਾਈਟ ‘ਚ ਮੌਜੂਦ ਹੋਰ ਸਹਿ ਯਾਤਰੀਆਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਉਸ ਨੂੰ ਫੜ ਲਿਆ। ਵਿਅਕਤੀ ਨੂੰ ਫੜਨ ਤੋਂ ਬਾਅਦ ਯਾਤਰੀਆਂ ਨੇ ਸੁੱਖ ਦਾ ਸਾਹ ਲਿਆ।

ਵਿਅਕਤੀ ਨੂੰ ਫੜਨ ਵਾਲੇ ਸਾਰੇ ਛੇ ਯਾਤਰੀਆਂ ਨੂੰ ਹੀਰੋ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਯਾਤਰੀਆਂ ਨੇ ਉਸ ਨੂੰ ਰੋਕਣ ਲਈ ਡਕਟ ਟੇਪ ਅਤੇ ਫਲੈਕਸੀ-ਕਫ ਦੀ ਵਰਤੋਂ ਕੀਤੀ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment