ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਸਵੇਰੇ 9.30 ਵਜੇ ਮਜੀਠਾ ਰੋਡ ਬਾਈਪਾਸ ਨੇੜੇ ਹੋਏ ਇੱਕ ਸ਼ਕਤੀਸ਼ਾਲੀ ਧਮਾਕੇ ਵਿੱਚ ਵਿਅਕਤੀ ਜ਼ਖਮੀ ਹੋ ਗਿਆ ਹੈ। ਧਮਾਕੇ ਦੀ ਆਵਾਜ਼ ਸੁਣ ਕੇ ਨੇੜਲੇ ਇਲਾਕਿਆਂ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਧਮਾਕੇ ਦੀ ਖ਼ਬਰ ਮਿਲਦੇ ਹੀ ਇਲਾਕੇ ਵਿੱਚ ਦਹਿਸ਼ਤ ਫ਼ੈਲ ਗਈ ਅਤੇ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ।
ਚਸ਼ਮਦੀਦਾਂ ਅਨੁਸਾਰ ਧਮਾਕਾ ਅਚਾਨਕ ਹੋਇਆ ਅਤੇ ਆਵਾਜ਼ ਬਹੁਤ ਉੱਚੀ ਸੀ। ਜਦੋਂ ਲੋਕ ਉੱਥੇ ਪਹੁੰਚੇ, ਤਾਂ ਇੱਕ ਵਿਅਕਤੀ, ਜਿਸ ਦੇ ਹੱਥ ਅਤੇ ਲੱਤਾਂ ਦੇ ਪਰਖੱਚੇ ਉੱਡ ਗਏ ਸਨ,ਉਹ ਦਰਦ ਨਾਲ ਚੀਕਾਂ ਮਾਰ ਰਿਹਾ ਸੀ। ਘਟਨਾ ਵਿੱਚ ਜ਼ਖ਼ਮੀ ਹੋਏ ਵਿਅਕਤੀ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸਦਰ ਥਾਣੇ ਦੀ ਪੁਲਿਸ ਟੀਮ ਅਤੇ ਬੰਬ ਨਿਰੋਧਕ ਦਸਤਾ ਮੌਕੇ ‘ਤੇ ਪਹੁੰਚ ਗਿਆ। ਮੁੱਢਲੀ ਜਾਂਚ ਤੋਂ ਬਾਅਦ, ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਧਮਾਕਾ ਹੋਇਆ ਹੈ, ਅਤੇ ਇੱਕ ਵਿਅਕਤੀ ਘਟਨਾ ਸਥਾਨ ‘ਤੇ ਜ਼ਖ਼ਮੀ ਪਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ “ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਧਮਾਕਾ ਕਿਸ ਕਾਰਨ ਹੋਇਆ। ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।