ਪੁਲਿਸ ਪ੍ਰਸ਼ਾਸਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ‘ਤੇ ਬੈਠੇ ਪ੍ਰਦਰਸ਼ਨਕਾਰੀਆਂ ਵੱਲੋਂ ਬੈਠਕ ਰਹੀ ਬੇਸਿੱਟਾ

Rajneet Kaur
2 Min Read

ਮੁਹਾਲੀ: ਮੁਹਾਲੀ ‘ਚ ਕਈ ਮਹੀਨਿਆਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ‘ਤੇ ਬੈਠੇ ਪ੍ਰਦਰਸ਼ਨਕਾਰੀਆਂ ਵੱਲੋਂ ਵਾਈਪੀਐਸ ਚੌਕ ‘ਤੇ ਰਸਤਾ ਖੋਲ੍ਹਣ ਲਈ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

ਦਸਣਯੋਗ ਹੈ ਕਿ  ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵਾਈਪੀਐਸ ਚੌਕ ‘ਤੇ ਪ੍ਰਦਰਸ਼ਨਕਾਰੀਆਂ ਵੱਲੋਂ ਸੜਕ ਜਾਮ ਨੂੰ ਖੁਲਵਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਸਨ। ਅਦਾਲਤ ਵੱਲੋਂ ਪੰਜਾਬ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ ਅਤੇ ਮੁਹਾਲੀ ਪ੍ਰਸ਼ਾਸਨ ਨੂੰ ਚੇਤਾਵਨੀ ਭਰੇ ਸ਼ਬਦਾਂ ਵਿੱਚ ਆਖਰੀ ਮੌਕਾ ਦਿੰਦਿਆਂ ਅਗਲੀ ਸੁਣਵਾਈ ਤੱਕ ਧਰਨੇ ਵਾਲੀ ਥਾਂ ਨੂੰ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹਾਈ ਕੋਰਟ ਨੇ ਨੋਟਿਸ ‘ਚ ਕਿਹਾ ਸੀ ਕਿ ਜੇਕਰ ਪੰਜਾਬ ਸਰਕਾਰ ਹੁਣ ਵੀ ਧਰਨਾ ਹਟਾਉਣ ‘ਚ ਨਾਕਾਮ ਰਹੀ ਤਾਂ ਅਦਾਲਤ ਫੌਜ ਨੂੰ ਬੁਲਾਉਣ ਤੋਂ ਵੀ ਗੁਰੇਜ਼ ਨਹੀਂ ਕਰੇਗੀ।

ਜਿਸ ਤੋਂ ਬਾਅਦ  ਅੱਜ ਯਾਨੀ ਸੋਮਵਾਰ ਨੂੰ ਪੁਲਿਸ ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਬੈਠਕ ਹੋਈ ਜੋ ਕਿ ਬੇਸਿੱਟਾ ਰਹੀ । ਇਸ ਮੌਕੇ ਗੁਰਚਰਨ ਸਿੰਘ ਨੇ  ਕਿਹਾ ਗਿਆ ਕਿ ਮੇਰੇ ਵੱਲੋਂ ਰਸਤਾ ਖੋਲ੍ਹਣ ਲਈ ਕੋਈ ਸਹਿਮਤੀ ਨਹੀਂ ਦਿੱਤੀ ਗਈ ਹੈ।ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਰਸਤਾ ਖੋਲ੍ਹਣ ਲਈ ਕੋਈ ਦਸਤਾਵੇਜ਼ ਹਾਈ ਕੋਰਟ ਵਿੱਚ ਜਮਾ ਨਹੀਂ ਕਰਵਾਏ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment