ਭਾਈ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਹੋਵੇਗੀ ਮੀਟਿੰਗ, ਨਹੀਂ ਸੱਦੀ ਗਈ ਕੋਈ ਰਾਜਨੀਤਿਕ ਸ਼ਖ਼ਸੀਅਤ

Rajneet Kaur
2 Min Read

ਅੰਮ੍ਰਤਿਸਰ: ਭਾਈ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਲੈ ਕੇ ਪੰਜਾਬ ‘ਚ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਵੀ ਮਾਹੌਲ ਗਰਮਾਇਆ ਹੋਇਆ ਹੈ। ਪੰਜਾਬ ਪੁਲਿਸ ਅਨੁਸਾਰ ਭਾਈ ਅੰਮ੍ਰਿਤਪਾਲ ਉਨ੍ਹਾਂ ਦੀ ਗ੍ਰਿਫ਼ਤ ‘ਚ ਨਹੀਂ ਹੈ ਪਰ ਦੂਜੇ ਪਾਸੇ ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਦੂਜੇ ਹਿਰਾਸਤ ‘ਚ ਹੀ ਹੈ।  ਪੁਲਿਸ ਮੁੜ 90 ਦੇ ਦਹਾਕੇ ਵਾਲਾ ਮਾਹੌਲ ਸਿਰਜ ਰਹੀ ਹੈ।

ਪੁਲਿਸ ਨੌਜਵਾਨ ਸਿੱਖ ਮੂੰਡੇ ਕੁੜੀਆਂ ਨੂੰ ਗ੍ਰਿਫਤਾਰ ਕਰ ਰਹੀ ਹੈ। ਜਿਸ ਤੋਂ ਬਾਅਦ  ਸੰਪ੍ਰਦਾਈ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸਾਹਮਣੇ ਆਕੇ ਮਾਮਲੇ ਦੀ ਅਗਵਾਈ ਕਰਨ ਨੂੰ ਕਿਹਾ ਗਿਆ। ਜਿਸ ਮਗਰੋਂ ਹੁਣ 27 ਮਾਰਚ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਸੱਦੀ ਗਈ ਹੈ। ਇਸ ਦੇ ਨਾਲ ਹੀ ਇਸ ਇੱਕਤਰਤਾ ‘ਚ ਕਿਸੀ ਵੀ ਰਾਜਨੀਤਿਕ ਵਿਅਕਤੀ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ।

ਇਸ ਮੀਟਿੰਗ ‘ਚ ਸਿੱਖ ਸੰਸਥਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਸੰਪਰਦਾਵਾਂ, ਸਿੱਖ ਸਕਾਲਰ, ਵਕੀਲ ਤੇ ਪੱਤਰਕਾਰਾਂ ਨੂੰ ਹੀ ਸੱਦਾ ਭੇਜਿਆ ਗਿਆ ਹੈ। ਇੱਕਤਰਤਾ ਦਾ ਮੁਖ ਮਕਸਦ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਵਿਚਾਰ ਵਟਾਂਦਰਾ ਕਰਕੇ ਸਿੱਖਾਂ ਨੂੰ ਨਾਜਾਇਜ਼ ਦੀ ਤਸ਼ੱਦਦ ਤੋਂ ਬਚਾਉਣਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment