ਨਵੀਂ ਦਿੱਲੀ: ਪੁਲਿਸ ਨੇ ਦਿੱਲੀ ਦੇ 400 ਤੋਂ ਵੱਧ ਸਕੂਲਾਂ ਨੂੰ ਬੰਬ ਦੀ ਧਮ.ਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ 12ਵੀਂ ਜਮਾਤ ਵਿੱਚ ਪੜ੍ਹਦਾ ਹੈ। ਪੁਲਿਸ ਨੇ ਹੁਣ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਕੀ ਬੱਚੇ ਦੇ ਪਿੱਛੇ ਕੋਈ ਹੈ ਜੋ ਉਸਨੂੰ ਅਜਿਹਾ ਕਰਨ ਲਈ ਮਜਬੂਰ ਕਰ ਰਿਹਾ ਸੀ। ਪੁਲਿਸ ਦੋਸ਼ੀ ਦੇ ਪਰਿਵਾਰ ਵਾਲਿਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
ਪੁਲਿਸ ਅਨੁਸਾਰ ਧਮਕੀ ਦੇਣ ਵਾਲੇ ਬੱਚੇ ਦਾ ਪਰਿਵਾਰ ਇੱਕ ਐਨਜੀਓ ਨਾਲ ਜੁੜਿਆ ਹੋਇਆ ਹੈ। ਇਸੇ NGO ਨੇ ਅੱਤ.ਵਾਦੀ ਅਫਜ਼ਲ ਗੁਰੂ ਦੀ ਫਾਂਸੀ ਦਾ ਵੀ ਵਿਰੋਧ ਕੀਤਾ ਸੀ। ਪੁਲਿਸ ਹੁਣ ਪਰਿਵਾਰ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਪੁਲਿਸ ਦੀਆਂ ਟੀਮਾਂ ਹੁਣ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰਨ ਵਿੱਚ ਜੁਟੀਆਂ ਹੋਈਆਂ ਹਨ।
ਸਪੈਸ਼ਲ ਪੁਲਿਸ ਕਮਿਸ਼ਨਰ ਮਧੂਪ ਤਿਵਾਰੀ ਨੇ ਪੁਲਿਸ ਹੈੱਡਕੁਆਰਟਰ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸਾਡੀਆਂ ਟੀਮਾਂ ਨੇ 8 ਜਨਵਰੀ ਨੂੰ ਮਿਲੀ ਈ-ਮੇਲ ਤੋਂ ਬਾਅਦ ਨਾਬਾਲਗ ਦਾ ਪਤਾ ਲਗਾਇਆ ਸੀ। ਈ-ਮੇਲ ਭੇਜਣ ਵਾਲਾ ਨਾਬਾਲਗ ਸੀ, ਇਸ ਲਈ ਟੀਮ ਨੇ ਫੋਰੈਂਸਿਕ ਜਾਂਚ ਲਈ ਉਸ ਦਾ ਲੈਪਟਾਪ ਅਤੇ ਮੋਬਾਈਲ ਫ਼ੋਨ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।