ਚੰਡੀਗੜ੍ਹ: ਮੁੱਲਾਂਪੁਰ, ਨਿਊ ਚੰਡੀਗੜ੍ਹ, ਮੋਹਾਲੀ ਵਿੱਚ ਪੁਲਿਸ ਅਤੇ ਇੱਕ ਬਦਮਾਸ਼ ਦਰਮਿਆਨ ਮੁਕਾਬਲਾ ਹੋਇਆ ਹੈ। ਮੋਹਾਲੀ ਪੁਲਿਸ ਨੇ ਦੋਸ਼ੀ ਨੂੰ ਫੜਨ ਲਈ ਘੇਰਾਬੰਦੀ ਕੀਤੀ ਹੋਈ ਸੀ ਤਾਂ ਦੋਸ਼ੀ ਨੇ ਪੁਲਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁੱਲਾਂਪੁਰ ਵਿੱਚ ਇੱਕ ਸ਼ਰਾਰਤੀ ਅਨਸਰ ਲੁਕਿਆ ਹੋਇਆ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਬੁੱਧਵਾਰ ਦੁਪਹਿਰ ਉਸ ਨੂੰ ਗ੍ਰਿਫਤਾਰ ਕਰਨ ਲਈ ਮੁੱਲਾਂਪੁਰ ਪਹੁੰਚੀ। ਫਿਰ ਮੁਲਜ਼ਮ ਨੇ ਮੌਕੇ ਤੋਂ ਭੱਜਣ ਲਈ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀ ਚਲਾ ਦਿੱਤੀ ਅਤੇ ਇੱਕ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਮੁਲਜ਼ਮ ਬਦਮਾਸ਼ ਪਿੰਡ ਪਡੌਲ ਦਾ ਰਹਿਣ ਵਾਲਾ ਹੈ। ਫੜਿਆ ਗਿਆ ਮੁਲਜ਼ਮ ਬੰਬੀਹਾ ਗਰੋਹ ਦਾ ਸਰਗਨਾ ਦੱਸਿਆ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।