ਮੁਫਤ ਰਾਸ਼ਨ ਨੂੰ ਲੈ ਕੇ ਦੇਸ਼ ਭਰ ‘ਚ ਲਾਗੂ ਹੋਵੇਗਾ ਨਵਾਂ ਨਿਯਮ

Rajneet Kaur
2 Min Read

ਨਿਊਜ਼ ਡੈਸਕ: ਕੇਂਦਰ ਸਰਕਾਰ ਨੇ ਰਾਸ਼ਨ ਦੇ ਨਿਯਮਾਂ ‘ਚ ਵੱਡਾ ਬਦਲਾਅ ਕੀਤਾ ਹੈ। ਦੇਸ਼ ਭਰ ਵਿੱਚ ਮੁਫ਼ਤ ਰਾਸ਼ਨ ਦੇਣ ਦੀ ਸਹੂਲਤ ਦੇ ਨਾਲ-ਨਾਲ ਸਰਕਾਰ ਨੇ ਪੋਰਟੇਬਲ ਰਾਸ਼ਨ ਕਾਰਡ ਦੀ ਸਹੂਲਤ ਵੀ ਸ਼ੁਰੂ ਕਰ ਦਿੱਤੀ ਹੈ। ਇਹ ਸਹੂਲਤ  ਕਈ ਰਾਜਾਂ ਵਿੱਚ ਸ਼ੁਰੂ ਕੀਤੀ ਗਈ ਹੈ, ਪਰ ਜਲਦੀ ਹੀ ਇਸ ਨੂੰ ਦੇਸ਼ ਭਰ ਵਿੱਚ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।

ਪੋਰਟੇਬਲ ਰਾਸ਼ਨ ਕਾਰਡ ਦੀ ਸਹੂਲਤ ਲਾਗੂ ਹੋਣ ਤੋਂ ਬਾਅਦ, ਤੁਹਾਨੂੰ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਰਾਸ਼ਨ ਦੀ ਸਹੂਲਤ ਆਸਾਨੀ ਨਾਲ ਮਿਲ ਜਾਵੇਗੀ। ਇਸ ਦੇ ਲਈ ਤੁਹਾਨੂੰ ਕੋਈ ਵੱਖਰਾ ਕਾਰਡ ਨਹੀਂ ਬਣਾਉਣਾ ਹੋਵੇਗਾ। ਇਸ ਦੇ ਨਾਲ ਹੀ ਤੁਹਾਨੂੰ ਆਪਣੇ ਪੁਰਾਣੇ ਰਾਸ਼ਨ ਕਾਰਡ ‘ਤੇ ਹੀ ਸਹੂਲਤ ਦਾ ਲਾਭ ਮਿਲੇਗਾ। ਕੇਂਦਰ ਸਰਕਾਰ ਵੱਲੋਂ ਦਸੰਬਰ ਤੱਕ ਮੁਫ਼ਤ ਰਾਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਸਰਕਾਰ ਵੱਲੋਂ ਯੋਗ ਲਾਭਪਾਤਰੀਆਂ ਨੂੰ ਮਹੀਨੇ ਵਿੱਚ ਦੋ ਵਾਰ ਰਾਸ਼ਨ ਦਾ ਕੋਟਾ ਦਿੱਤਾ ਜਾ ਰਿਹਾ ਹੈ, ਜਿਸ ਨਾਲ ਦੇਸ਼ ਦੇ ਕਰੋੜਾਂ ਲੋਕਾਂ ਨੂੰ ਲਾਭ ਹੋ ਰਿਹਾ ਹੈ।ਦੱਸ ਦੇਈਏ ਕਿ ਇੱਕ ਵਾਰ ਤੈਅ ਕੀਮਤ ‘ਤੇ ਰਾਸ਼ਨ ਵੰਡਿਆ ਜਾਂਦਾ ਹੈ। ਜਦੋਂ ਕਿ ਦੂਜੀ ਵਾਰ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਮੁਫਤ ਵੰਡ ਕੀਤੀ ਜਾਂਦੀ ਹੈ।

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਮੁਫਤ ਰਾਸ਼ਨ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ। ਇਸ ਵਿੱਚ ਕਈ ਰਾਜਾਂ ਵਿੱਚ ਕਣਕ ਅਤੇ ਚੌਲਾਂ ਤੋਂ ਇਲਾਵਾ ਤੇਲ ਅਤੇ ਨਮਕ ਅਤੇ ਚੀਨੀ ਵੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ 12 ਕਿਲੋ ਆਟਾ ਅਤੇ 500 ਗ੍ਰਾਮ ਚੀਨੀ ਵੀ ਦਿੱਤੀ ਗਈ ਹੈ।ਮੁਫਤ ਰਾਸ਼ਨ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਸਰਕਾਰ ਟੇਕ ਹੋਮ ਰਾਸ਼ਨ ਸਿਸਟਮ ਨੂੰ ਆਨਲਾਈਨ ਕਰਨ ਦੀ ਯੋਜਨਾ ਬਣਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment