ਕੇਰਲ: ਦੀਵਾਲੀ ਦੇ ਜਸ਼ਨ ਤੋਂ ਪਹਿਲਾਂ ਕੇਰਲ ਵਿੱਚ ਇੱਕ ਦਰਦਨਾਕ ਹਾਦਸਾ ਹੋਣ ਦੀ ਖ਼ਬਰ ਹੈ। ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਹੋਏ ਇਸ ਹਾਦਸੇ ‘ਚ 150 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਹਾਦਸੇ ਬਾਰੇ ਕਾਸਰਗੋਡ ਪੁਲਿਸ ਨੇ ਦੱਸਿਆ ਕਿ ਅੱਠ ਲੋਕਾਂ ਦੀ ਹਾਲਤ ਨਾਜ਼ੁਕ ਹੈ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਕਾਸਰਗੋਡ ਜ਼ਿਲ੍ਹੇ ਵਿੱਚ ਨੀਲੇਸ਼ਵਰਮ ਨੇੜੇ ਇੱਕ ਮੰਦਿਰ ਵਿੱਚ ਆਤਿਸ਼ਬਾਜ਼ੀ ਦੌਰਾਨ ਅੱਗ ਲੱਗ ਗਈ। ਅੱਧੀ ਰਾਤ ਦੇ ਕਰੀਬ ਇੱਕ ਹਾਦਸਾ ਵਾਪਰ ਗਿਆ, ਜਿਸ ਵਿੱਚ 150 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ‘ਚੋਂ 8 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਾਰਿਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।