ਪਾਕਿਸਤਾਨ ‘ਚ ਦਰਦਨਾਕ ਹਾਦਸਾ, ਬੱਸ ਦੀ ਟੱਕਰ ‘ਚ 17 ਲੋਕਾਂ ਦੀ ਹੋਈ ਮੌਤ

Global Team
3 Min Read

ਪੇਸ਼ਾਵਰ: ਪਾਕਿਸਤਾਨ ਦੇ ਮਰਦਾਨ ਜ਼ਿਲ੍ਹੇ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਸਵਾਤ ਐਕਸਪ੍ਰੈਸ ਵੇਅ ‘ਤੇ ਬੱਸ ਦੀ ਟੱਕਰ ‘ਚ 17 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ 5 ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਕ ਬੱਸ ਬਰੇਕ ਹੋਣ ਕਾਰਨ ਸੜਕ ਕਿਨਾਰੇ ਖੜ੍ਹੀ ਸੀ ਤਾਂ ਇਕ ਹੋਰ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਪੁਲਿਸ ਨੇ ਦੱਸਿਆ ਕਿ ਸੋਮਵਾਰ ਨੂੰ ਪਾਕਿਸਤਾਨ ਦੇ ਉੱਤਰ-ਪੱਛਮੀ ਖੇਤਰ ਦੇ ਮਰਦਾਨ ਜ਼ਿਲੇ ‘ਚ ਇਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਸਵਾਤ ਐਕਸਪ੍ਰੈਸ ਵੇਅ ‘ਤੇ ਇੱਕ ਤੇਜ਼ ਰਫ਼ਤਾਰ ਬੱਸ ਨੇ ਸੜਕ ਕਿਨਾਰੇ ਖੜ੍ਹੀ ਇੱਕ ਮੋਟਰ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਘੱਟੋ-ਘੱਟ 17 ਲੋਕਾਂ ਦੀ ਮੌਤ ਅਤੇ 5 ਹੋਰ ਜ਼ਖਮੀ ਹੋ ਗਏ ਹਨ। ਪੁਲੀਸ ਅਨੁਸਾਰ ਕਿਸੇ ਨੁਕਸ ਕਾਰਨ ਸਵਾਰੀਆਂ ਵਾਲੀ ਬੱਸ ਸੜਕ ਕਿਨਾਰੇ ਖੜ੍ਹੀ ਇੱਕ ਹੋਰ ਬੱਸ ਨਾਲ ਟਕਰਾ ਗਈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਅੱਪਰ ਦੀਰ ਅਤੇ ਬਜੌਰ ਜ਼ਿਲ੍ਹਿਆਂ ਦੇ ਵਸਨੀਕ ਸਨ।

ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਪਾਰਕ ਕੀਤੀ ਬੱਸ ਦਾ ਜਨਰੇਟਰ ਖਰਾਬ ਹੋ ਗਿਆ ਸੀ, ਜਿਸ ਕਾਰਨ ਤੇਜ਼ ਰਫਤਾਰ ਬੱਸ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ, ਜਦੋਂਕਿ ਬਚਾਅ ਟੀਮਾਂ ਘਟਨਾ ਸਥਾਨ ‘ਤੇ ਰਾਹਤ ਕਾਰਜ ਜਾਰੀ ਰੱਖ ਰਹੀਆਂ ਹਨ। ਬੱਸ ਯਾਤਰੀਆਂ ਨੂੰ ਖੂਬਸੂਰਤ ਸਵਾਤ ਘਾਟੀ ਵੱਲ ਲੈ ਜਾ ਰਹੀ ਸੀ।

ਦੂਜੇ ਪਾਸੇ ਬੰਗਲਾਦੇਸ਼ ਵਿੱਚ ਵੀ ਇੱਕ ਦਰਦਨਾਕ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ। ਇੱਥੇ ਢਾਕਾ ਤੋਂ 83 ਕਿਲੋਮੀਟਰ ਦੂਰ ਇਕ ਟਰੱਕ ਬੇਕਾਬੂ ਹੋ ਕੇ ਪਲਟ ਗਿਆ, ਜਿਸ ਕਾਰਨ ਟਰੱਕ ਵਿਚ ਸਵਾਰ 15 ਲੋਕਾਂ ਦੀ ਮੌਤ ਹੋ ਗਈ ਅਤੇ 10 ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਿਕ ਟਰੱਕ ‘ਚ ਸਵਾਰ ਲੋਕ ਲਿਫਟ ਲੈ ਕੇ ਯਾਤਰਾ ‘ਤੇ ਨਿਕਲੇ ਸਨ। ਇਸ ਵਿੱਚ ਜ਼ਿਆਦਾਤਰ ਲੋਕ ਦਿਹਾੜੀਦਾਰ ਮਜ਼ਦੂਰ ਸਨ, ਜੋ ਈਦ ਮਨਾਉਣ ਲਈ ਛੁੱਟੀਆਂ ਦੌਰਾਨ ਘਰ ਜਾ ਰਹੇ ਸਨ। ਟਰੱਕ ਡਰਾਈਵਰ ਨੇ ਰਸਤੇ ‘ਚ ਅਚਾਨਕ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ ਹੈ।

Share This Article
Leave a Comment