ਮੋਹਾਲੀ  ਦੇ ਸੈਕਟਰ-83 ‘ਚ ਇੱਕ ਪਾਰਕਿੰਗ ਹੋਈ ਢਹਿ-ਢੇਰੀ, ਕਈ ਵਾਹਨ ਮਲਬੇ ਹੇਠਾਂ ਦੱਬੇ

Rajneet Kaur
2 Min Read

ਮੋਹਾਲੀ: ਮੋਹਾਲੀ  ਦੇ ਸੈਕਟਰ-83 ਇਲਾਕੇ ਵਿੱਚ ਬੀਤੇ ਕੱਲ੍ਹ ਇੱਕ ਪਾਰਕਿੰਗ ਢਹਿ-ਢੇਰੀ ਹੋਣ ਕਾਰਨ ਕਈ ਵਾਹਨ ਮਲਬੇ ਹੇਠਾਂ ਦੱਬ ਗਏ ਹਨ। ਹਾਦਸੇ ਦੇ ਸਮੇਂ ਪਾਰਕਿੰਗ ਖੇਤਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਸਿਰਫ਼ ਵਾਹਨ ਖੜ੍ਹੇ ਸਨ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ਵਿੱਚ ਦੋ ਪਹੀਆ ਵਾਹਨ ਤੇ ਦੋ ਕਾਰਾਂ ਪਾਰਕਿੰਗ ਦੇ ਨਾਲ ਡੂੰਘੇ ਟੋਏ ਵਿਚ ਡਿੱਗਦੀਆਂ ਦਿਖਾਈ ਦੇ ਰਹੀਆਂ ਹਨ।

ਦਰਅਸਲ ‘ਚ ਇਹ ਘਟਨਾ ਬੁੱਧਵਾਰ ਸ਼ਾਮ ਨੂੰ ਮੋਹਾਲੀ ਦੇ ਸੈਕਟਰ-83 ਇਲਾਕੇ ‘ਚ ਵਾਪਰੀ ਹੈ। ਪੁਲਿਸ ਨੇ ਦੱਸਿਆ ਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।ਜੇਸੀਬੀ ਮਸ਼ੀਨਾਂ ਨਾਲ ਮਿੱਟੀ ਕੱਢਣ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਤੋਂ ਬਾਅਦ ਵਾਹਨਾਂ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕੀਤਾ ਗਿਆ। ਕੁਝ ਗੱਡੀਆਂ ਤਾਂ ਬਾਹਰ ਕੱਢੀਆਂ ਗਈਆਂ, ਪਰ ਕੁਝ ਦੂਰ-ਦੂਰ ਤੱਕ ਖੜ੍ਹੇ ਸਨ ਅਤੇ ਆਲੇ-ਦੁਆਲੇ ਕਾਫੀ ਡੂੰਘਾਈ ਸੀ। ਜਿਸ ਕਾਰਨ ਉਨ੍ਹਾਂ ਵਾਹਨਾਂ ਨੂੰ ਹਟਾਇਆ ਨਹੀਂ ਜਾ ਸਕਿਆ। ਹੁਣ ਮਿੱਟੀ ਹਟਾ ਕੇ ਰਸਤਾ ਬਣਾ ਕੇ ਵਾਹਨ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।

ਮੋਹਾਲੀ ਦੇ DSP ਹਰਸਿਮਰਨ ਸਿੰਘ ਨੇ  ਦਸਿਆ ਕਿ  ਇਸ ਘਟਨਾ ‘ਚ 9-10 ਬਾਈਕ ਅਤੇ ਇਕ ਜਾਂ ਦੋ ਕਾਰਾਂ ਨੁਕਸਾਨੀਆਂ ਗਈਆਂ ਹਨ। ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਕੇ ਜ਼ਿੰਮੇਵਾਰ ਪਾਏ ਗਏ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment