ਅਮਰੀਕਾ ਦੇ ਉੱਤਰੀ ਕੈਰੋਲੀਨਾ ਸੂਬੇ ਵਿੱਚ ਅੱਲੜ ਨੇ ਸਟੋਰ ਲੁੱਟਣ ਤੋਂ ਬਾਅਦ ਭਾਰਤੀ ਮੂਲ ਦੇ 36 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੈਲਿਸਬਰੀ ਪੋਸਟ ਨੇ ਰਿਪੋਰਟ ਦਿੱਤੀ ਹੈ ਕਿ 2580 ਏਅਰਪੋਰਟ ਰੋਡ ‘ਤੇ ਤੰਬਾਕੂ ਹਾਊਸ ਸਟੋਰ ਦੇ ਮਾਲਕ ਮਾਣਕ ਪਟੇਲ ਦੀ ਮੰਗਲਵਾਰ ਸਵੇਰੇ ਗੋਲੀਬਾਰੀ ਤੋਂ ਬਾਅਦ ਮੌਤ ਹੋ ਗਈ।
ਰੋਵਨ ਕਾਊਂਟੀ ਸ਼ੈਰਿਫ ਦੇ ਦਫਤਰ ਅਨੁਸਾਰ ਨਾਬਾਲਗ ਲੜਕੇ ਨੂੰ ਹਿਰਾਸਤ ਲੈ ਲਿਆ ਗਿਆ ਹੈ। ਮੁਲਜ਼ਮ ਨਾਬਾਲਗ ਹੋਣ ਕਾਰਨ ਉਸ ਦੀ ਪਛਾਣ ਨਸ਼ਰ ਨਹੀਂ ਕੀਤੀ ਗਈ। ਪਟੇਲ ਦੇ ਪਰਿਵਾਰ ਵਿੱਚ ਸਾਢੇ ਸੱਤ ਮਹੀਨੇ ਦੀ ਗਰਭਵਤੀ ਪਤਨੀ ਐਮੀ ਅਤੇ 5 ਸਾਲ ਦੀ ਧੀ ਹੈ।
ਰੋਵਾਨ ਕਾਉਂਟੀ ਸ਼ੈਰਿਫ ਦਫ਼ਤਰ ਨੇ ਦੱਸਿਆ ਕਿ ਇਸ ਅਪਰਾਧ ਲਈ ਨਾਬਾਲਿਗ ਨੂੰ ਹਿਰਾਸਤ ‘ਚ ਲਿਆ ਗਿਆ, ਅਪਰਾਧੀ ਨਾਬਾਲਿਗ ਹੈ, ਇਸ ਲਈ ਉਸ ਦਾ ਨਾਂਅ ਜਨਤਕ ਨਹੀਂ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਸਥਾਨ ‘ਤੇ ਗੋਲੀਬਾਰੀ ਦੀ ਸੂਚਨਾ ਮਿਲੀ ਸੀ, ਅਧਿਕਾਰੀ ਜਦੋਂ ਉਥੇ ਪਹੁੰਚੇ ਤਾਂ ਪਤਾ ਲੱਗਾ ਕਿ ਮੈਨਾਂਕ ਪਟੇਲ ਉਥੇ ਜ਼ਖਮੀ ਪਿਆ ਸੀ। ਉਸ ਨੂੰ ਨੇੜੇ ਸਥਿਤ ਮੈਡੀਕਲ ਸੈਂਟਰ ਲਿਜਾਇਆ ਗਿਆ।
ਹਾਲਤ ਜ਼ਿਆਦਾ ਖ਼ਰਾਬ ਹੋਣ ਦੇ ਬਾਅਦ ਉਸ ਨੂੰ ਹੋਰ ਹਸਪਤਾਲ ‘ਚ ਰੈਫਰ ਕਰ ਦਿੱਤਾ, ਪਰ ਬਚਾਇਆ ਨਹੀਂ ਜਾ ਸਕਿਆ। ਪੁਲਿਸ ਨੇ ਦੱਸਿਆ ਕਿ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਸ ਨੂੰ ਗੋਲੀ ਕਿਉਂ ਮਾਰੀ ਗਈ। ਪਟੇਲ ਆਪਣੇ ਪਿੱਛੇ ਗਰਭਵਤੀ ਪਤਨੀ ਅਮੀ ਤੇ 5 ਸਾਲ ਦੀ ਬੇਟੀ ਛੱਡ ਗਿਆ ਹੈ। ਗ੍ਰਾਹਕਾਂ ਤੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਪਟੇਲ ਕਿਸੇ ਲਈ ਕੁਝ ਵੀ ਕਰਨ ਤਿਆਰ ਰਹਿੰਦਾ ਸੀ, ਸਾਰੇ ਉਸ ਨੂੰ ਮਾਈਕ ਦੇ ਨਾਂਅ ਨਾਲ ਬੁਲਾਉਂਦੇ ਸਨ। ਜਾਣਕਾਰੀ ਮੁਤਾਬਿਕ ਮ੍ਰਿਤਕ ਗੁਜਰਾਤ ਦੇ ਵਦੋਦਰਾ ਨਾਲ ਸੰਬੰਧਿਤ ਸੀ।