ਕੰਗਨਾ ਰਣੌਤ ਦੀ ਨਵੀਂ ਆ ਰਹੀ ਫ਼ਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਹੈ। ‘ਐਮਰਜੈਂਸੀ’ ਫ਼ਿਲਮ ਖਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਾਖਲ ਕਰਕੇ ਇਸ ਨੂੰ ਪ੍ਰਦਰਸ਼ਿਤ ਕਰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਨਾਲ ਹੀ ਪਟੀਸ਼ਨ ਰਾਹੀਂ ਸੈਂਸਰ ਬੋਰਡ ਵੱਲੋਂ ਦਿੱਤਾ ਸਰਟੀਫਿਕੇਟ ਵੀ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ। ਐਡਵੋਕੇਟ ਇਮਾਨ ਸਿੰਘ ਖਾਰਾ ਨੇ ਪਟੀਸ਼ਨ ਦਾਇਰ ਕੀਤੀ ਹੈ।
ਐਮਰਜੈਂਸੀ ਫਿਲਮ ਉਤੇ ਰੋਕ ਲਗਾਉਣ ਲਈ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ (ਪੀਆਈਐਲ) ਪਟੀਸ਼ਨ ਪਾਈ ਗਈ ਹੈ। ਪਟੀਸ਼ਨਕਰਤਾ ਗੁਰਿੰਦਰ ਸਿੰਘ ਅਤੇ ਜਗਮੋਹਨ ਸਿੰਘ ਨੇ ਐਡਵੋਕੇਟ ਇਮਾਨ ਸਿੰਘ ਖਾਰਾ ਅਤੇ ਐਡਵੋਕੇਟ ਦਪਿੰਦਰ ਸਿੰਘ ਵਿਰਕ ਜ਼ਰੀਏ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।