ਗੁਜਰਾਤ ‘ਚ ਨਵਰਾਤਰੀ ਸਮਾਗਮ ਦੌਰਾਨ ਕੇਜਰੀਵਾਲ ‘ਤੇ ਸੁੱਟੀ ਗਈ ਪਲਾਸਟਿਕ ਦੀ ਬੋਤਲ

Rajneet Kaur
2 Min Read

ਨਿਊਜ਼ ਡੈਸਕ: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ। ਗੁਜਰਾਤ ਵਿੱਚ ਅਰਵਿੰਦ ਕੇਜਰੀਵਾਲ ਹਰ ਸੰਬੋਧਨ ਵਿੱਚ ਭਾਜਪਾ ਨੂੰ ਘੇਰਦੇ ਨਜ਼ਰ ਆ ਰਹੇ ਹਨ। ਭਾਜਪਾ ਵੀ ਆਮ ਆਦਮੀ ਪਾਰਟੀ ‘ਤੇ ਲਗਾਤਾਰ ਹਮਲੇ ਕਰ ਰਹੀ ਹੈ।

ਇਸ ਦੌਰਾਨ ‘ਆਪ’ ਆਗੂਆਂ ਨੇ  ਕਿਹਾ ਕਿ ਗੁਜਰਾਤ ਦੇ ਰਾਜਕੋਟ ਸ਼ਹਿਰ ‘ਚ ਇਕ ਗਰਬਾ ਸਮਾਗਮ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਪਲਾਸਟਿਕ ਦੀ ਪਾਣੀ ਦੀ ਬੋਤਲ ਸੁੱਟੀ ਗਈ। ਸ਼ੁਕਰ ਹੈ, ਬੋਤਲ ਉਨ੍ਹਾਂ ਦੇ ਸਿਰ ‘ਤੇ ਨਹੀਂ ਲੱਗੀ ਅਤੇ ਦੂਜੇ ਪਾਸੇ ਦੇ ਬਿਲਕੁਲ ਨੇੜੇ ਜਾ ਡਿੱਗੀ।

ਇਸ ਪੂਰੀ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਇਹ ਘਟਨਾ ਸ਼ਨੀਵਾਰ ਰਾਤ ਨੂੰ ਰਾਜਕੋਟ ‘ਚ ਨਵਰਾਤਰੀ ਪ੍ਰੋਗਰਾਮ ‘ਚ ਕੇਜਰੀਵਾਲ ਦੇ ਦੌਰੇ ਦੌਰਾਨ ਸਾਹਮਣੇ ਆਈ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ‘ਆਪ’ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਵੱਲ ਪਿੱਛਿਓਂ ਬੋਤਲ ਸੁੱਟੀ ਗਈ। ਇਸ ਦੌਰਾਨ ਕੇਜਰੀਵਾਲ ਹੱਥ ਹਿਲਾ ਕੇ ਭਾਗ ਲੈਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਚੱਲ ਰਹੇ ਸਨ।

ਘਟਨਾ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਦੇ ਨਾਲ ਸੁਰੱਖਿਆ ਅਧਿਕਾਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਸਨ। ਆਮ ਆਦਮੀ ਪਾਰਟੀ ਦੇ ਮੀਡੀਆ ਕੋਆਰਡੀਨੇਟਰ ਸੁਕੰਨਰਾਜ ਨੇ ਦੱਸਿਆ ਕਿ ਬੋਤਲ ਕੁਝ ਦੂਰੀ ਤੋਂ ਸੁੱਟੀ ਗਈ ਸੀ ਜੋ ਕੇਜਰੀਵਾਲ ਦੇ ਸਿਰ ਦੇ ਉਪਰੋਂ ਲੰਘ ਗਈ। ਅਜਿਹਾ ਲਗਦਾ ਹੈ ਕਿ ਬੋਤਲ ਕੇਜਰੀਵਾਲ ‘ਤੇ ਸੁੱਟੀ ਗਈ ਸੀ, ਪਰ ਉਨ੍ਹਾਂ ਕਿਹਾ ਕਿ ਉਹ ਪੱਕਾ ਨਹੀਂ ਕਹਿ ਸਕਦੇ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment