ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਲਈ ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ !

TeamGlobalPunjab
1 Min Read

ਅੰਮ੍ਰਿਤਸਰ : ਪ੍ਰਸਿੱਧ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਬੀਤੇ ਦਿਨੀ ਸਿਹਤ ਖਰਾਬ ਹੋਣ ਕਾਰਨ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ । ਇਸ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਲਾਇ ਵੱਡਾ ਐਲਾਨ ਕਰਦਿਆਂ ਕਿਹਾ ਗਿਆ ਹੈ ਕਿ ਬਲਬੀਰ ਸਿੰਘ ਸੀਨੀਅਰ ਦੀ ਇਕ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਅੰਮ੍ਰਿਤਸਰ ਸਾਹਿਬ ਵਿਖੇ ਲਗਾਈ ਜਾਵੇਗੀ । ਉਨ੍ਹਾਂ ਕਿਹਾ ਕਿ ਸੀਨੀਅਰ ਨੇ ਸਿੱਖ ਕੌਮ ਦਾ ਪੂਰੀ ਦੁਨੀਆ ਵਿਚ ਨਾਮ ਰੋਸ਼ਨ ਕੀਤਾ ਹੈ ਅਤੇ ਹਾਕੀ ਖੇਡਦਿਆਂ 3 ਸੋਨ ਤਗਮੇ ਹਾਸਲ ਕੀਤੇ ਸਨ ।

a

ਇਸ ਮੌਕੇ ਬਾਹਰੀ ਸੂਬਿਆਂ ਜਾਂ ਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਹੋਟਲਾਂ ਚ ਇਕਾਂਤਵਾਸ ਕਰਨ ਦੇ ਮੁਦੇ ਤੇ ਬੋਲਦਿਆਂ ਕਿਹਾ ਕਿ ਕੋਰੋਨਾ ਵਾਇਰਸ ਦਾ ਪ੍ਰਕੋਪ ਸਾਰੇ ਸੰਸਾਰ ਤੇ ਚੱਲ ਰਿਹਾ ਹੈ ਅਤੇ ਪਿਛਲੇ ਲੰਮੇ ਸਮੇ ਲੌਕ ਡਾਊਂਨ ਵੀ ਕੀਤਾ ਗਿਆ ਹੈ ਜਿਸ ਕਾਰਨ ਪੰਜਾਬੀ ਬਾਹਰਲੇ ਦੇਸ਼ਾਂ ਵਿਚ ਫਸੇ ਹੋਏ ਸਨ ਅਤੇ ਹੁਣ ਉਹ ਵਾਪਸ ਆ ਰਹੇ ਹਨ । ਉਨ੍ਹਾਂ ਕਿਹਾ ਹਵਾਈ ਜਹਾਜਾਂ ਦੀਆਂ ਟਿਕਟਾਂ ਬਹੁਤ ਮਹਿੰਗੀਆਂ ਹਨ ।ਜਿਸ ਨੂੰ ਘੱਟ ਹੋਣਾ ਚਾਹੀਦਾ ਹੈ ।

Share This Article
Leave a Comment