ਗੁਰਦਾਸਪੁਰ : ਗੁਰਦਾਸਪੁਰ *ਚ ਕੈਦੀ ਦੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਆਮ ਲੋਕਾਂ ਵੱਲੋਂ ਫੜ ਕੇ ਕੈਦੀ ਨੂੰ ਪੁਲਿਸ ਦੇ ਹਵਾਲੇ ਕੀਤਾ ਗਿਆ। ਦਰਅਸਲ ਹੋਇਆ ਇੰਝ ਕਿ ਇੱਕ ਕੈਦੀ ਦੀ ਸਿਹਤ ਖਰਾਬ ਸੀ ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਉਸ ਨੂੰ ਸਥਾਨਕ ਸਿਵਲ ਹਸਪਤਾਲ ਲੈ ਕੇ ਆਏ ਸਨ। ਜਿੱਥੋਂ ਉਹ ਫਰਾਰ ਹੋ ਗਿਆ।
ਜਾਣਕਾਰੀ ਮੁਤਾਬਿਕ ਕੈਦੀ ਵੱਲੋਂ ਬਾਥਰੂਮ ਜਾਣ ਦਾ ਬਹਾਨਾ ਬਣਾਇਆ । ਜਿੱਥੋਂ ਉਹ ਫਰਾਰ ਹੋ ਗਿਆ। ਜਿਸ ਕਾਰਨ ਹਰ ਪਾਸੇ ਹਫੜਾ ਦਫੜੀ ਮੱਚ ਗਈ। ਕੈਦੀ ਦੀ ਪਹਿਚਾਣ ਗੁਰਜੀਤ ਸਿੰਘ ਵਜੋਂ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਡਾਕਟਰਾਂ ਨੇ ਦੱਸਿਆ ਕਿ ਉਹ 20 ਤਾਰੀਖ ਤੋਂ ਹਸਪਤਾਲ *ਚ ਜੇਰੇ ਇਲਾਜ ਸੀ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੁਸਤੈਦੀ ਨਾਲ ਸਾਰੇ ਗੇਟ ਬੰਦ ਕਰ ਦਿੱਤੇ।ਜਿਸ ਤੋਂ ਬਾਅਦ ਕੈਦੀ ਨੂੰ ਗ੍ਰਿਫਤਾਰ ਕਰ ਲਿਆ ਗਿਆ।