2 ਮਹੀਨੇ ਪਹਿਲਾਂ ਕੈਨੇਡਾ ਗਈ ਪੰਜਾਬਣ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

Rajneet Kaur
2 Min Read

ਨਿਊਜ਼ ਡੈਸਕ: ਕੈਨੇਡਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਦੋ ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਈ ਪੰਜਾਬੀ ਕੁੜੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਰਾਜਪੁਰਾ ਦੇ ਨਾਲ ਲੱਗਦਾ ਕਸਬਾ ਬਨੂੰੜ ਦੀ ਕੋਮਲ ਬਾਜਵਾ ਕੈਨੇਡਾ ਦੀ ਬਰੈਂਪਟਨ ਯੂਨੀਵਰਸਿਟੀ ਵਿੱਚ ਸਟੱਡੀ ਬੇਸ ਉਤੇ ਪੜ੍ਹਾਈ ਕਰਨ ਲਈ 14 ਅਪ੍ਰੈਲ 2023 ਨੂੰ ਗਈ ਸੀ।

ਮਿਲੀ ਜਾਣਕਾਰੀ ਅਨੁਸਾਰ  ਕੋਮਲਪ੍ਰੀਤ ਕੌਰ ਭਾਰਤੀ ਸਮੇਂ ਅਨੁਸਾਰ ਸਵੇਰੇ 6.46 ਵਜੇ ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਆਪਣੀਆਂ ਸਹੇਲੀਆਂ ਨਾਲ ਕੰਮ ‘ਤੇ ਜਾ ਰਹੀ ਸੀ ਕਿ ਰਸਤੇ ‘ਚ ਚਾਰ ਵਾਹਨਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਟੱਕਰ ਨਾਲ ਕੋਮਲਪ੍ਰੀਤ ਦੀ ਕਾਰ ਦਾ ਦਰਵਾਜ਼ਾ ਖੁੱਲ੍ਹ ਗਿਆ ਅਤੇ ਉਹ ਸੜਕ ‘ਤੇ ਡਿੱਗ ਗਈ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਬਰੈਂਪਟਨ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਦੱਸ ਦਈਏ ਕਿ ਕੋਮਲਪ੍ਰੀਤ ਕੌਰ ਦੇ ਪਿਤਾ ਦੀ ਦੋ ਮਹੀਨੇ ਪਹਿਲਾਂ ਮੌਤ ਹੋ ਗਈ ਸੀ ਅਤੇ ਕੋਮਲ ਦਾ ਭਰਾ ਵੀ ਕੈਨੇਡਾ ਵਿੱਚ ਹੈ । ਕੋਮਲਪ੍ਰੀਤ ਕੌਰ ਦੀ ਮੌਤ ਦੀ ਖ਼ਬਰ ਜਦੋਂ ਉਸਦੇ ਪਿੰਡ ਪੁੱਜੀ ਤਾਂ ਪਰਿਵਾਰ ‘ਚ ਸੋਗ ਦੀ ਲਹਿਰ ਪਸਰ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment