ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

Rajneet Kaur
1 Min Read

ਨਿਊਜ਼ ਡੈਸਕ: ਆਸਟ੍ਰੇਲੀਆ  ‘ਚ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਦੀ ਮੁਕੇਰੀਆਂ ਤਹਿਸੀਲ ਅਧੀਨ ਪੈਂਦੇ ਪਿੰਡ ਧੀਰੋਵਾਲ ਦੇ ਵਰਿੰਦਰ ਕੁਮਾਰ ਦੱਤਾ ਵਜੋਂ ਹੋਈ ਹੈ। ਵਰਿੰਦਰ ਕੁਮਾਰ ਦੱਤਾ 2017-18 ਵਿੱਚ ਵਿਦੇਸ਼ ਗਿਆ ਸੀ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਿਤਾ ਗੁਰਬਖਸ਼ ਲਾਲ ਨੇ ਦੱਸਿਆ ਕਿ ਸਾਲ 2017-18 ‘ਚ ਪੁੱਤਰ ਵਰਿੰਦਰ ਕੁਮਾਰ ਦੱਤਾ ਵਿਦੇਸ਼ ‘ਚ ਰੋਜ਼ੀ-ਰੋਟੀ ਦੀ ਭਾਲ ‘ਚ ਅਤੇ ਆਪਣਾ ਚੰਗਾ ਭਵਿੱਖ ਬਣਾਉਣ ਲਈ ਆਸਟ੍ਰੇਲੀਆ ਗਿਆ ਸੀ। ਪੁੱਤ ਦੇ ਦੋਸਤਾਂ ਤੋਂ ਪਤਾ ਲੱਗਾ ਕਿ ਆਸਟ੍ਰੇਲੀਆ ਦੇ ਐਡੀਲੇਡ ‘ਚ ਇਕ ਸੜਕ ਹਾਦਸੇ ‘ਚ ਉਸਦੀ ਮੌਤ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਵਰਿੰਦਰ ਦੇ ਪਰਿਵਾਰ ਨੇ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਰੀਤੀ-ਰਿਵਾਜਾਂ ਅਨੁਸਾਰ ਅੰਤਿਮ ਸਸਕਾਰ ਕਰ ਸਕਣ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment