ਨਿਊਜ਼ ਡੈਸਕ: ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦੀਦਾਰਜੀਤ ਸਿੰਘ ਵਜੋਂ ਹੋਈ ਹੈ। ਜੋ ਕਿ ਚਵਿੰਡਾ ਕਲਾਂ, ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਦੀਦਾਰਜੀਤ ਦੋ ਸਾਲ ਪਹਿਲਾਂ ਵਿਦੇਸ਼ ਗਿਆ ਸੀ।
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਦੀਦਾਰਜੀਤ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ, ਜੋ ਕਰੀਬ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੂੰ ਵਰਕ ਪਰਮਿਟ ਵੀ ਮਿਲ ਗਿਆ ਸੀ। ਪਰ ਕੱਲ੍ਹ ਜਦੋਂ ਉਹ ਬਰੈਂਪਟਨ ਤੋਂ ਕੰਮ ’ਤੇ ਜਾ ਰਿਹਾ ਸੀ ਤਾਂ ਉਸ ਦੀ ਕਾਰ ਉਲਟ ਦਿਸ਼ਾ ਤੋਂ ਆ ਰਹੀ ਟਰਾਲੀ ਨਾਲ ਟਕਰਾ ਗਈ।
ਇਸ ਹਾਦਸੇ ਵਿੱਚ ਦੀਦਾਰਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਸਰਕਾਰ ਅਤੇ ਹੋਰ ਸਮਾਜਿਕ ਸੰਸਥਾਵਾਂ ਤੋਂ ਮਦਦ ਦੀ ਮੰਗ ਕੀਤੀ ਹੈ ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਸਕਣ।
ਦਸ ਦਈਏ ਕਿ ਬੀਤੇ ਦਿਨੀ ਆਸਟਰੇਲੀਆ ਦੇ ਸ਼ਹਿਰ ਸਿਡਨੀ ਵਿੱਚ ਹਾਈਵੇਅ ਤੇ ਟਰੱਕ ਦੇ ਪਲਟਣ ਕਾਰਨ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ 29 ਸਾਲਾਂ ਨੌਜਵਾਨ ਸਤਬੀਰ ਸਿੰਘ ਥਿੰਦ ਨੇ ਟਰੱਕ ਵਿੱਚ ਇਮਾਰਤੀ ਸਮੱਗਰੀ ਲੋਡ ਕੀਤੀ ਹੋਈ ਸੀ ਅਤੇ ਹਾਈਵੇਅ ‘ਤੇ ਜਾ ਰਿਹਾ ਸੀ ਕਿ ਅਚਾਨਕ 12 ਤੇ 13 ਫਰਵਰੀ ਦੀ ਦਰਮਿਆਨੀ ਰਾਤ ਸਮੇਂ ਟਰੱਕ ਪਲਟ ਗਿਆ ਅਤੇ ਦੂਜੇ ਪਾਸੇ ਤੋਂ ਆ ਰਿਹਾ ਇੱਕ ਹੋਰ ਟਰੱਕ ਵੀ ਇਸ ਨਾਲ ਟਕਰਾਅ ਗਿਆ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।