ਨਿਊਜ਼ ਡੈਸਕ: ਕੈਨੇਡਾ ‘ਚ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌ.ਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 24 ਸਾਲਾ ਰਜਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 3 ਵਾਹਨਾਂ ਦੀ ਆਪਸੀ ਟੱਕਰ ਦੌਰਾਨ ਵਾਪਰੇ ਭਿਆਨਕ ਹਾਦਸੇ ਵਿੱਚ ਰਜਿੰਦਰ ਦੀ ਮੌ.ਤ ਹੋ ਗਈ।
ਇਸ ਘਟਨਾ ਤੋਂ ਬਾਅਦ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਇਸ ਘਟਨਾ ਸਬੰਧੀ ਬੀ.ਸੀ. ਕੈਨੇਡਾ ਦੇ ਸੁਤੰਤਰ ਜਾਂਚ ਦਫਤਰ (IIO) ਦਾ ਕਹਿਣਾ ਹੈ ਕਿ 19 ਅਕਤੂਬਰ ਸ਼ਨੀਵਾਰ ਸਵੇਰੇ ਡਾਊਨਟਾਊਨ ਵਿਕਟੋਰੀਆ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ। ਰਜਿੰਦਰ ਆਪਣੀ ਕਾਰ ਸਮੇਤ ਹੰਬੋਲਟ ਰੋਡ ਨੇੜੇ ਰੁਕਿਆ ਹੋਇਆ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਪਿਕਅੱਪ ਨੇ ਰਜਿੰਦਰ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਫਿਰ ਦੋ ਹੋਰ ਵਾਹਨਾਂ ਨਾਲ ਉਸਦੀ ਕਾਰ ਟਕਰਾਅ ਗਈ। ਜਿਸ ਕਾਰਨ ਰਜਿੰਦਰ ਦੀ ਮੌ.ਤ ਹੋ ਗਈ।
ਪੁਲਿਸ ਅਨੁਸਾਰ ਪਿਕਅੱਪ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।