ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Rajneet Kaur
2 Min Read

ਨਿਊਜ਼ ਡੈਸਕ:  ਜਲੰਧਰ ਤੋਂ ਸਟਡੀ ਵਿਜ਼ਾ ਤੇ ਕੈਨੇਡਾ ਗਏ ਨੌਜਵਾਨ ਅਪਰਮਪਾਰ ਦੀ  ਸੜਕ ਹਾਦਸੇ ਦੌਰਾਨ ਮੌਤ ਹੋ ਗਈ।ਇਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਸੁਣਦਿਆਂ ਘਰ ‘ਚ ਸੋਗ ਦੀ ਲਹਿਰ ਪਸਰ ਗਈ।ਮਾਂਪਿਆ ਦੀ ਪੁਰੀ ਦੁਨੀਆਂ ਉਝੜ ਗਈ।

ਪੁੱਤਰ ਦੀ ਖ਼ਬਰ ਸੁਣਦਿਆਂ ਬੇਸੁੱਧ ਹੋਏ ਪਿਤਾ ਇੰਦਰਜੀਤਪਾਲ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਅਪ੍ਰੈਲ ਦੇ ਆਖਰੀ ਹਫ਼ਤੇ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਅਪਰਮਪਾਰ ਉਨ੍ਹਾਂ ਦਾ  ਇਕਲੌਤਾ ਪੁੱਤਰ ਸੀ। ਪਿਤਾ ਨੇ ਦੱਸਿਆ ਕਿ ਬੈਂਕ ਅਤੇ ਰਿਸ਼ਤੇਦਾਰਾਂ ਤੋਂ ਪੈਸੇ ਲੈ ਕੇ ਉਸ ਨੂੰ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਸ ਦੀ ਮੌਤ ਦੀ ਖ਼ਬਰ ਉਨ੍ਹਾਂ ਨੂੰ 23 ਅਗਸਤ ਨੂੰ ਮਿਲੀ ਸੀ। ਉਨ੍ਹਾਂ ਦੇ ਗੁਆਂਢੀ ਦੇ ਲੜਕੇ ਨੇ ਫੋਨ ਕਰਕੇ ਇਸ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ। ਇੰਦਰਜੀਤਪਾਲ ਨੇ ਕਿਹਾ ਕਿ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਅਜੇ ਕੈਨੇਡਾ ਵਿੱਚ ਹੀ ਹੈ ਅਤੇ ਦੇਹ ਨੂੰ ਭਾਰਤ ਲਿਆਉਣ ਲਈ ਕਰੀਬ 20-25 ਲੱਖ ਰੁਪਏ ਦਾ ਖਰਚਾ ਆਵੇਗਾ, ਜੋ ਕਿ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਮਦਦ ਦੀ ਗੁਹਾਰ ਲਗਾਈ ਹੈ।

ਅਪਰਮਪਾਰ ਦੇ ਚਚੇਰੇ ਭਰਾ ਪਰਮਦੀਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਹੁਤ ਮੁਸ਼ਕਲ ਘੜੀ ਤੋਂ ਗੁਜ਼ਰ ਰਹੇ  ਹਾਂ।  ਉਨ੍ਹਾਂ ਕਿਹਾ ਕਿ ਅਸੀਂ ਮ੍ਰਿਤਕ ਦੇਹ ਨੂੰ ਇੰਡਿਆ ਲਿਆਉਣ ਲਈ ਕਾਗਜ਼ੀ ਕਾਰਵਾਈ ਕਰ ਰਹੇ ਹਾਂ। ਇਸ ਸਮੇਂ ਕੈਨੇਡੀਅਨ ਅੰਬੈਸੀ ਵਿੱਚ ਕਾਗਜ਼ੀ ਕਾਰਵਾਈ ਚੱਲ ਰਹੀ ਹੈ ਅਤੇ ਕਾਰਵਾਈ ਵਿੱਚ ਲਗਭਗ 10 ਦਿਨ ਲੱਗਣਗੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment