ਇਟਲੀ ‘ਚ 20 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

Rajneet Kaur
1 Min Read

ਨਿਊਜ਼ ਡੈਸਕ: ਵਿਦੇਸ਼ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਟਲੀ ‘ਚ 20 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ।  ਮ੍ਰਿਤਕ ਸੁਖਪ੍ਰੀਤ ਸਿੰਘ  ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਤੁੜ ਦਾ ਰਹਿਣ ਵਾਲਾ ਸੀ। ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

ਪਰਿਵਾਰਕ ਮੈਂਬਰਾਂ ਨੇ  ਦੱਸਿਆ ਕਿ ਸੁਖਪ੍ਰੀਤ ਸਿੰਘ ਲਗਪਗ ਦੋ ਸਾਲ ਪਹਿਲਾਂ ਰੋਜ਼ੀ ਰੋਟੀ ਲਈ ਇਟਲੀ ਗਿਆ ਸੀ । ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ’ਤੇ ਗਿਆ ਸੀ। ਜਿਥੋਂ ਵਾਪਸੀ ਸਮੇਂ ਉਸ ਦੇ ਸਾਈਕਲ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।  ਇਸ ਮੰਦਭਾਗੀ ਖ਼ਬਰ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ। ਮ੍ਰਿਤਕ ਦੀ ਦੇਹ 5 ਮਈ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਤੁੜ ਵਿਖੇ ਪਹੁੰਚੇਗੀ, ਉਪਰੰਤ ਅੰਤਿਮ ਸਸਕਾਰ ਕੀਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment