ਅਮਰੀਕਾ ’ਚ ਇਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਹੋਈ ਮੌਤ

Rajneet Kaur
2 Min Read

ਨਿਊਜ਼ ਡੈਸਕ : ਅਮਰੀਕਾ ਦੇ ਕੈਲੀਫੋਰਨੀਆ ’ਚ ਇਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ ਹੈ।  ਪੁਲਿਸ ਨੂੰ ਉਸ ਦੀ ਲਾਸ਼ ਕਾਰ ’ਚੋਂ ਮਿਲੀ। ਨੌਜਵਾਨ ਦੀ ਪਛਾਣ ਅਮਨਦੀਪ ਸਿੰਘ (40 ) ਵਜੋਂ ਹੋਈ ਹੈ। ਖੰਨਾ ’ਚ ਰਹਿੰਦੇ ਪਰਿਵਾਰ ਵਿਚ ਸੋਗ ਦੀ ਲਹਿਰ ਪਸਰ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਨੇ ਦੀਵਾਲੀ ਵਾਲੇ ਦਿਨ  ਘਰ ਆਉਣਾ ਸੀ। ਉਸਦੇ ਵਿਆਹ ਦੀਆਂ ਤਿਆਰੀਆਂ ਚਲ ਰਹੀਆਂ ਸਨ।ਇਥੇ ਅ ਕੇ ਉਸਨੇ ਕੁੜੀ ਦੇਖਣੀ ਸੀ।ਪਰ ਰਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

ਅਮਨਦੀਪ ਸਿੰਘ ਦੀ ਮਾਤਾ ਜਸਪਾਲ ਕੌਰ  ਨੇ ਦੱਸਿਆ ਕਿ ਅਮਨਦੀਪ ਸੱਤ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਥੇ ਉਹ ਐਮਾਜ਼ੋਨ ਦੇ ਸ਼ੋਅਰੂਮ ’ਚ ਸਕਿਊਰਿਟੀ ਗਾਰਡ ਵਜੋਂ ਕੰਮ ਕਰਦਾ ਸੀ।  ਉਨ੍ਹਾਂ ਦੇ ਤਿੰਨ ਪੁੱਤਰ ਹਨ, ਜਿਨ੍ਹਾਂ ਵਿਚੋਂ ਅਮਨਦੀਪ ਸਿੰਘ ਸਭ ਤੋਂ ਛੋਟਾ ਸੀ।  ਅਮਨਦੀਪ ਸਿੰਘ  ਦੇ ਭਰਾ ਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਦੇ ਸਮੇਂ ਫੋਨ ਆਇਆ ਸੀ ਪਰ ਦੇਰ ਰਾਤ ਹੋਣ ਕਾਰਨ ਕੁਝ ਪਤਾ ਨਹੀਂ ਲੱਗਿਆ।  ਉਹ ਸਵੇਰੇ ਵੀ ਵਾਰ-ਵਾਰ ਫੋਨ ਕਰਦਾ ਰਿਹਾ ਪਰ ਕਿਸੇ ਨੇ ਨਹੀਂ ਚੁੱਕਿਆ। ਕੁਝ ਸਮੇਂ ਬਾਅਦ ਪੁਲਿਸ ਅਧਿਕਾਰੀ ਦਾ ਫ਼ੋਨ ਆਇਆ ਤੇ ਦੱਸਿਆ ਕਿ ਉਸ ਦੇ ਭਰਾ ਦੀ ਕਾਰ ’ਚੋਂ ਲਾਸ਼ ਮਿਲੀ ਹੈ ।ਪਰਿਵਾਰ ਨੇ ਪੰਜਾਬ ਸਰਕਾਰ ਨੂੰ   ਬੇਨਤੀ ਕੀਤੀ ਹੈ ਕਿ ਅਮਨਦੀਪ ਸਿੰਘ  ਦੀ ਦੇਹ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment