ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

Rajneet Kaur
2 Min Read
ਨਿਊਜ਼ ਡੈਸਕ:  ਆਪਣੇ ਚੰਗੇ ਭੱਵਿਖ ਲਈ ਨੌਜਵਾਨ ਪੀੜੀ ਵਿਦੇਸ਼ਾਂ ਦਾ ਰੁੱਖ ਕਰ ਰਹੀ ਹੈ।  ਇਕ ਹੋਰ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ।ਮ੍ਰਿਤਕ ਦੀ ਪਛਾਣ ਕਰਨ ਸਿੰਘ ਵਜੋਂ ਹੋਈ ਹੈ। ਜੋ ਸ਼੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਦਾ ਰਹਿਣ ਵਾਲਾ ਹੈ।  ਕਰਨ ਸਿੰਘ  5 ਸਾਲ ਪਹਿਲਾਂ ਯਾਨੀ 2019 ‘ਚ ਕੈਨੇਡਾ ਗਿਆ ਸੀ।  ਬੀਤੇ ਦਿਨੀਂ ਯਾਨੀ ਨਵੇਂ ਸਾਲ ਦੇ ਪਹਿਲੇ ਦਿਨ ਕਰਨ ਸਿੰਘ ਦੀ ਕੈਨੇਡਾ ‘ਚ ਮੌਤ ਹੋ ਗਈ।

ਮ੍ਰਿਤਕ ਕਰਨ ਸਿੰਘ ਦੀ ਮਾਂ ਨੇ ਦੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤ ਨੂੰ ਪੰਜ ਸਾਲ ਪਹਿਲਾਂ ਵਿਦੇਸ਼ ਭੇਜਿਆ ਸੀ। ਉਨ੍ਹਾਂ ਆਖਿਆ ਕਿ ਕਰਨ ਸਿੰਘ ਨੇ ਕੁਝ ਸਮੇਂ ਬਾਅਦ ਗਿੱਦੜਬਾਹਾ ਵਾਪਿਸ ਆਉਣਾ ਸੀ ਤੇ ਪਰਿਵਾਰ ਵੱਲੋਂ ਧਾਰਮਿਕ ਸਮਾਗਮ ਵੀ ਕਰਵਾਏ ਜਾਣੇ ਸਨ ਪਰ ਇਸ ਤੋਂ ਪਹਿਲਾਂ ਹੀ ਕਰਨ ਸਿੰਘ ਨਾਲ ਹਾਦਸਾ ਵਾਪਰ ਗਿਆ। ਦਸ ਦਈਏ ਕਿ ਕਰਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਕੈਨੇਡਾ ਦੇ ਟੋਰਾਂਟੋ ਵਿਚ ਕਰਨ ਸਿੰਘ ਨਾਲ ਰਹਿੰਦੇ ਉਸ ਦੇ ਸਾਥੀਆਂ ਨੇ ਦੱਸਿਆ ਕਿ ਕਰਨ ਬਹੁਤ ਹੀ ਮਿਹਨਤੀ ਤੇ ਇਮਾਨਦਾਰ ਲੜਕਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਦੇ CM ਮਾਨ ਨੂੰ ਅਪੀਲ ਕੀਤੀ ਹੈ ਕਿ  ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਣ ਤੇ ਉਸ ਦਾ ਸਸਕਾਰ ਕਰ ਸਕਣ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment