ਸਰੀ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Rajneet Kaur
1 Min Read

ਚੰਡੀਗੜ੍ਹ : ਸਰੀ ‘ਚ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਨੌਜਵਾਨ  ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦਾ ਰਹਿਣ ਵਾਲਾ ਸੀ।

ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਦਸਿਆ ਕਿ ਉਸਦਾ ਭਰਾ ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਪੁੱਤਰ ਕਰਨੈਲ ਸਿੰਘ 2015 ’ਚ ਕੈਨੇਡਾ (ਸਰੀ) ਗਿਆ ਸੀ।ਉਸਦੀ ਪਤਨੀ ਅਤੇ ਉਸਦਾ 6 ਸਾਲਾ ਬੇਟਾ ਵੀ ਕੁਝ ਮਹੀਨੇ ਪਹਿਲਾਂ ਹੀ ਉਸ ਕੋਲ ਕੈਨੇਡਾ ਗਏ ਸਨ।

ਗੁਰਜਿੰਦਰ ਸਿੰਘ ਦੀ ਪਿਛਲੇ ਦਿਨੀਂ ਕੈਨੇਡਾ ਵਿਚ ਕਾਰ ਚਲਾਉਂਦੇ ਸਮੇਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।  ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਸਰ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment