ਕੈਨੇਡਾ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ

Rajneet Kaur
1 Min Read

ਨਿਊਜ਼ ਡੈਸਕ: ਦੀਵਾਲੀ ਦੇ ਤਿਓਹਾਰ ਦੀਆਂ ਚਾਰੇ ਪਾਸੇ ਰੋਣਕਾਂ ਦੇਖਣ ਨੂੰ ਮਿਲ ਰਹੀਆਂ ਹਨ।ਜਿਥੇ ਸਾਰੇ ਖੁਸ਼ੀ ਨਾਲ ਝੂਮ ਰਹੇ ਹਨ ਉਥੇ ਹੀ ਇਕ ਪਰਿਵਾਰ ‘ਚ ਸੋਗ ਦੀ ਲਹਿਰ ਪਸਰ ਗਈ ਹੈ। ਕੈਨੇਡਾ ‘ਚ ਪੰਜਾਬੀ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।

ਮ੍ਰਿਤਕ ਦੀ ਪਛਾਣ ਅਮਿਤ ਬਹਿਲ ਵਜੋਂ ਹੋਈ ਹੈ।ਜਿਸਦੀ ਉਮਰ ਮਹਿਜ਼ 28 ਸਾਲਾਂ ਸੀ। ਨੌਜਵਾਨ ਆਪਣੇ ਚੰਗੇ ਭਵਿੱਖ ਲਈ ਉੱਚ ਸਿੱਖਿਆ ਹਾਸਿਲ ਕਰਨ ਲਈ ਕੈਨੇਡਾ ਗਿਆ ਸੀ। ਉਹ ਕੈਨੇਡਾ ‘ਚ ਬਰੈਂਪਟਨ ਦਾ ਰਹਿਣ ਵਾਲਾ ਸੀ।ਜਦੋਂ ਉਹ ਸੜਕ ਪਾਰ ਕਰਨ ਲੱਗਿਆ ਤਾਂ ਅਚਾਨਕ ਸਾਹਮਣੇ ਤੋਂ ਆਈ ਇਕ ਬੇਕਾਬੂ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਅਮਿਤ ਮੌਕੇ ‘ਤੇ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਦੀਵਾਲੀ ਤੋਂ ਪਹਿਲਾਂ ਨੌਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment