ਨਿਊਜ਼ ਡੈਸਕ: ਇਟਲੀ ‘ਚ ਸੜਕ ਹਾਦਸੇ ‘ਚ ਪੰਜਾਬ ਦੇ ਨੌਜਵਾਨ ਦੀ ਮੌ.ਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 24 ਸਾਲਾ ਪਰਮਵੀਰ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਬੇਟੇ ਦੀ ਅਚਾਨਕ ਮੌ.ਤ ਦੀ ਖਬਰ ਮਿਲਦੇ ਹੀ ਪੂਰਾ ਪਰਿਵਾਰ ਸੋਗ ‘ਚ ਡੁੱਬ ਗਿਆ।
ਜਾਣਕਾਰੀ ਅਨੁਸਾਰ ਮ੍ਰਿਤਕ ਡੇਢ ਮਹੀਨਾ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਗਿਆ ਸੀ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਲਖਬੀਰ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਪਰਮਵੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ‘ਤੇ ਜਾ ਰਿਹਾ ਸੀ। ਪਰ ਸੜਕ ਪਾਰ ਕਰਦੇ ਸਮੇਂ ਤੇਜ਼ ਰਫਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ।
ਇਸ ਤੋਂ ਪਹਿਲਾਂ ਇਟਲੀ ਵਿੱਚ ਦੋ ਪੰਜਾਬੀਆਂ ਦੀ ਸੜਕ ਹਾਦਸੇ ਵਿੱਚ ਮੌ.ਤ ਹੋ ਗਈ ਸੀ। ਦੋਵੇਂ ਨੌਜਵਾਨ ਕੰਮ ਤੋਂ ਬਾਅਦ ਘਰ ਪਰਤ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਵੈਨ ਸਾਹਮਣੇ ਤੋਂ ਆ ਰਹੇ ਵਾਹਨ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਵੈਨ ਪਲਟ ਗਈ। ਜਿਸ ਵਿੱਚ 64 ਸਾਲਾ ਪਾਖਰ ਸਿੰਘ ਅਤੇ 32 ਸਾਲਾ ਸੁਖਦੀਪ ਸਿੰਘ ਦੀ ਮੌ.ਤ ਹੋ ਗਈ।
ਮ੍ਰਿਤਕ ਪਰਮਵੀਰ ਸਿੰਘ ਦੇ ਘਰਦਿਆਂ ਦਾ ਕਹਿਣਾ ਹੈ ਕਿ ਪਰਮਵੀਰ ਬੇਹੱਦ ਹੀ ਹੋਣਹਾਰ ਨੌਜਵਾਨ ਸੀ ਜੋ ਕਿ ਘਰਦੀ ਮੰਦੀ ਹਾਲਤ ਨੂੰ ਠੀਕ ਕਰਨ ਲਈ ਮਹਿਜ਼ ਡੇਢ ਮਹੀਨੇ ਪਹਿਲਾਂ ਹੀ ਇਟਲੀ ਗਿਆ ਸੀ। ਪਰਿਵਾਰ ਨੇ ਆਪਣੇ ਪੁੱਤਰ ਪਰਮਵੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਰਕਾਰ ਅੱਗੇ ਗੁਹਾਰ ਲਗਾਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਮ੍ਰਿਤਕ ਪਰਮਵੀਰ ਸਿੰਘ ਦੀ ਦੇਹ ਪੰਜਾਬ ਕਦੋਂ ਤੱਕ ਆਉਂਦੀ ਹੈ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।