ਚੰਡੀਗੜ੍ਹ: ਪਟਿਆਲਾ ਦੇ ਸਮਾਣਾ ਸ਼ਹਿਰ ਦੇ ਪਿੰਡ ਕੁਤਬਨਪੁਰ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱ.ਤਿਆ ਕਰ ਦਿੱਤੀ ਗਈ ਹੈ। ਉਹ ਕਰੀਬ ਡੇਢ ਸਾਲ ਪਹਿਲਾਂ ਲੱਖਾਂ ਰੁਪਏ ਖਰਚ ਕੇ ਵਿਦੇਸ਼ ਗਿਆ ਸੀ। ਉਹ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਵਰਕ ਪਰਮਿਟ ‘ਤੇ ਸਟੋਰ ‘ਤੇ ਕੰਮ ਕਰਦਾ ਸੀ। ਮਾਪੇ ਆਪਣੇ ਬੱਚਿਆਂ ਨੂੰ ਪੜ੍ਹਾਈ ਜਾਂ ਕੰਮ ਲਈ ਵਿਦੇਸ਼ ਭੇਜ ਦਿੰਦੇ ਹਨ ਪਰ ਅਜੋਕੇ ਸਮੇਂ ਵਿੱਚ ਅਜਿਹੀਆਂ ਕਈ ਘਟਨਾਵਾਂ ਸੁਣਨ ਨੂੰ ਮਿਲ ਰਹੀਆਂ ਹਨ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਅਰਮਾਨ ਵੜੈਚ ਉਮਰ 20 ਸਾਲ ਵਜੋਂ ਹੋਈ ਹੈ। ਅਰਮਾਨ ਦੇ ਪਿਤਾ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਉਸ ਨੂੰ ਕਰੀਬ ਡੇਢ ਸਾਲ ਪਹਿਲਾਂ ਲੱਖਾਂ ਰੁਪਏ ਖਰਚ ਕੇ ਅਮਰੀਕਾ ਭੇਜਿਆ ਗਿਆ ਸੀ। ਉਹ ਮੋਂਟੀਕਾ ਸ਼ਹਿਰ ਵਿੱਚ ਕੰਮ ਕਰਦਾ ਸੀ ਅਤੇ ਵਰਕ ਪਰਮਿਟ ‘ਤੇ ਗਿਆ ਸੀ।
ਇਹ ਵੀ ਪੜ੍ਹੋ: ਕੈਨੇਡਾ ‘ਚ ਪੰਜਾਬਣ ਆਪਣੇ ਪੁੱਤਾਂ ਨਾਲ ਮਿਲਕੇ ਕਰਦੀ ਸੀ ਗਲਤ ਕੰਮ, ਪੁਲਿਸ ਨੇ ਚੁੱਕੇ 5 ਪੰਜਾਬੀ
ਬੀਤੇ ਦਿਨ ਜਦੋਂ ਉਹ ਇੱਕ ਰੈਸਟੋਰੈਂਟ ਵਿੱਚ ਖਾਣਾ ਖਾ ਰਿਹਾ ਸੀ ਤਾਂ ਇੱਕ ਅਣਪਛਾਤੇ ਹਮਲਾਵਰ ਨੇ ਉਸ ਉੱਤੇ ਗੋ.ਲੀਆਂ ਚਲਾ ਦਿੱਤੀਆਂ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ। ਪਿਤਾ ਦਾ ਕਹਿਣਾ ਹੈ ਕਿ ਅਮਰੀਕਾ ‘ਚ ਰਹਿੰਦੇ ਰਿਸ਼ਤੇਦਾਰ ਨੇ ਮੰਗਲਵਾਰ ਸਵੇਰੇ ਫੋਨ ‘ਤੇ ਇਹ ਜਾਣਕਾਰੀ ਦਿੱਤੀ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੀ ਲਾ.ਸ਼ ਨੂੰ ਜਲਦੀ ਭਾਰਤ ਲਿਆਂਦਾ ਜਾਵੇ। ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਘਟਨਾ ‘ਤੇ ਦੁਖ ਜ਼ਾਹਿਰ ਕੀਤਾ ਹੈ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।