ਨਿਊਜ਼ ਡੈਸਕ: ਪੰਜਾਬੀ ਨੌਜਵਾਨ ਗੁਰਵਿੰਦਰ ਨਾਥ (24 ) ਨੇ ਹਸਪਤਾਲ ‘ਚ ਜ਼ੇਰੇ ਇਲਾਜ ਦੌਰਾਨ ਦਮ ਤੋੜ ਦਿਤਾ ਹੈ। ਦਸ ਦਈਏ ਕਿ ਪਿਛਲੇ ਹਫ਼ਤੇ ਮਿਸਿਸਾਗਾ ‘ਚ ਫ਼ੂਡ ਡਿਲੀਵਰੀ ਕਰਨ ਗਏ ਗੁਰਵਿੰਦਰ ਨਾਥ ਦੀ ਕੁਝ ਅਣਪਛਾਤੇ ਵਿਅਕਤੀਆਂ ਦੁਆਰਾ ਗੱਡੀ ਖੋਹਣ ਵੇਲੇ ਕੁੱਟਮਾਰ ਕੀਤੀ ਗਈ ਸੀ।
ਪੀਲ ਪੁਲਿਸ ਨੇ ਦਸਿਆ ਕਿ ਗੁਰਵਿੰਦਰ ਮਿਸਿਸਾਗਾ ਦੇ ਬ੍ਰਿਟੇਨੀਆ ਰੋਡ ਅਤੇ ਕ੍ਰੈਡਿਟਵਿਊ ਰੋਡ ਇਲਾਕੇ ਵਿਚ 9 ਜੁਲਾਈ ਨੂੰ ਰਾਤ 2:10 ਵਜੇ ਖਾਣਾ ਡਿਲੀਵਰ ਕਰਨ ਗਿਆ ਸੀ। ਜਦੋਂ ਉਹ ਡਿਲੀਵਾਰੀ ਦੇ ਪਤੇ ‘ਤੇ ਪਹੁੰਚਿਆ ਤਾਂ ਕੁਝ ਅਣਪਛਾਤੇ ਲੋਕਾਂ ਨੇ ਉਸ ਦੀ ਗੱਡੀ ਖੋਹਣ ਦੀ ਕੋਸ਼ਿਸ਼ ਕੀਤੀ । ਗੁਰਵਿੰਦਰ ਨੂੰ ਬੁਰੀ ਤਰ੍ਹਾਂ ਕੁੱਟਣ ਅਤੇ ਜ਼ਖ਼ਮੀ ਕਰਨ ਤੋਂ ਬਾਅਦ ਦੋਸ਼ੀ ਉਸਦੀ ਗੱਡੀ ਲੈਕੇ ਫ਼ਰਾਰ ਹੋ ਗਏ।
ਗੁਰਵਿੰਦਰ ਨੂੰ ਟਰੌਮਾ ਸੈਂਟਰ ਭਰਤੀ ਕੀਤਾ ਗਿਆ ਸੀ, ਪਰ ਹਮਲੇ ਤੋਂ ਪੰਜ ਦਿਨਾਂ ਬਾਅਦ 14 ਜੁਲਾਈ ਨੂੰ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਗੁਰਵਿੰਦਰ ਨੇ ਦਮ ਤੋੜ ਦਿਤਾ। ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਨਾਲ ਹੀ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਨੇ ਇਸ ਘਟਨਾ ਨੂੰ ਦੇਖਿਆ ਹੋਵੇ ਜਾਂ ਕਿਸੇ ਦੇ ਡੈਸ਼ਕੈਮ ਵਿਚ ਇਹ ਰਿਕਾਰਡ ਹੋਈ ਹੋਵੇ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ।
ਗੁਰਵਿੰਦਰ ਦੀ ਮ੍ਰਿਤਕ ਦੇਹ ਭਾਰਤ ਭੇਜਣ ਵਿਚ ਮਦਦ ਲਈ ਇੱਕ ਗੋਫ਼ੰਡਮੀ ਪੇਜ ਵੀ ਸ਼ੁਰੂ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਨਵਾਂਸ਼ਹਿਰ ਦੇ ਪਿੰਡ ਕਰੀਮਪੁਰ ਚਾਹਵਾਲਾ ਦੇ ਮੰਡ ਖੇਤਰ ਦਾ ਰਹਿਣ ਵਾਲਾ ਗੁਰਵਿੰਦਰ ਨਾਥ ਉਰਫ਼ (ਗਨੀ) ਸਾਲ 2021 ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ ਗਿਆ ਸੀ।
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.