6 ਸਾਲ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Rajneet Kaur
1 Min Read

ਨਿਊਜ਼ ਡੈਸਕ:  ਆਪਣੇ ਚੰਗੇ ਭੱਵਿਖ ਲਈ ਨੌਜਵਾਨ ਪੀੜੀ ਵਿਦੇਸ਼ਾਂ ਦਾ ਰੁੱਖ ਕਰ ਰਹੀ ਹੈ। ਹਰ ਕੋਈ ਚਾਹੁੰਦਾ ਹੈ ਕਿ ਬਾਹਰ ਜਾਕੇ ਆਪਣਾ ਕੰਮਕਾਰ ਕਰਕੇ ਸੈੱਟ ਹੋਵੇ। ਲੋਕ ਜਾਂਦੇ ਤਾਂ ਉਮੀਦ ਲੈ ਨੇ ਪਰ ਕਦੋਂ ਕਿਹੜਾ ਭਾਣਾ ਵਾਪਰ ਜਾਵੇ ਕਿਸੇ ਨੂੰ ਕੁਝ ਨਹੀਂ ਪਤਾ।

ਅਮਰੀਕਾ ‘ਚ  ਰਹਿੰਦੇ  ਮਾਛੀਵਾੜਾ ਸਾਹਿਬ ਦੇ ਪਿੰਡ ਸਹਿਜੋ ਮਾਜਰਾ ਦੇ ਵਾਸੀ ਕੇਹਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। 6 ਸਾਲਾਂ ਪਹਿਲਾਂ ਕੇਹਰ ਸਿੰਘ ਵਿਦੇਸ਼ ਗਿਆ ਸੀ। ਉਹ ਅਮਰੀਕਾ ਦੇ ਕੈਲੀਫੋਰਨੀਆ, ਸਾਊਥ ਲੇਕ ਤਾਹੋਏ ਵਿਖੇ ਰਹਿੰਦਾ ਸੀ ਅਤੇ ਉੱਥੇ ਇਕ ਰੈਸਟੋਰੈਂਟ ਵਿਚ ਕੰਮ ਕਰਦਾ ਸੀ । ਬੀਤੀ ਰਾਤ ਉਸ ਨੂੰ ਹਾਰਟ ਅਟੈਕ ਆ ਗਿਆ ਤੇ ਉਸ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਦੋਂ ਉਹ ਕੰਮ ’ਤੇ ਨਾ ਆਇਆ ਤਾਂ ਉਸ ਦੇ ਸਾਥੀਆਂ ਨੇ ਘਰ ਆ ਕੇ ਦੇਖਿਆ ਤਾਂ ਉਹ ਮ੍ਰਿਤਕ ਹਾਲਤ ਵਿਚ ਪਿਆ ਸੀ ।  ਜਾਂਚ ਵਿਚ ਪਤਾ ਲੱਗਾ ਕਿ ਉਸ ਨੂੰ ਹਾਰਟ ਅਟੈਕ ਆਇਆ ਹੈ। ਮ੍ਰਿਤਕ ਕੇਹਰ ਸਿੰਘ ਪਿੱਛੇ ਆਪਣੀ ਪਤਨੀ ਤੇ ਦੋ ਛੋਟੇ ਬੱਚਿਆ ਨੂੰ ਛੱਡ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment