7 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

Rajneet Kaur
2 Min Read

ਨਿਊਜ਼ ਡੈਸਕ:  ਆਪਣੇ ਚੰਗੇ ਭੱਵਿਖ ਲਈ ਨੌਜਵਾਨ ਪੀੜੀ ਵਿਦੇਸ਼ਾਂ ਦਾ ਰੁੱਖ ਕਰ ਰਹੀ ਹੈ।  ਚੰਗੇ ਭੱਵਿਖ ਦਾ ਸੁਪਨਾ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ।  ਮਾਮਲਾ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਦਾ ਹੈ। ਜਿੱਥੋਂ ਦਾ 27 ਸਾਲਾ ਨੌਜਵਾਨ ਜੋ ਕਿ ਕਰੀਬ ਸੱਤ ਮਹੀਨੇ ਪਹਿਲਾਂ ਕੈਨੇਡਾ ‘ਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ।  ਇੱਕ ਦਰਦਨਾਕ ਸੜਕ ਹਾਦਸੇ ‘ਚ ਗੁਰਜੰਟ ਸਿੰਘ ਦੀ ਮੌਤ ਹੋ ਗਈ ਹੈ।

ਗੁਰਜੰਟ ਸਿੰਘ ਦੀ ਮੌਤ ਹੋ ਜਾਣ ਦੀ ਖ਼ਬਰ ਪਰਿਵਾਰ ਅਤੇ ਪਿੰਡ ਵਿਚ ਪਤਾ ਲੱਗਣ ਤੋਂ ਬਾਅਦ ਸੋਗ ਦੀ ਲਹਿਰ ਪਸਰ ਗਈ ਹੈ।  ਮ੍ਰਿਤਕ ਨੌਜਵਾਨ ਦੇ ਪਿਤਾ ਦਲਬੀਰ ਸਿੰਘ ਨੇ ਦੱਸਿਆ ਕਿ ਪੁੱਤਰ ਗੁਰਜੰਟ ਸਿੰਘ ਬੇਹੱਦ ਮਿੱਠੇ ਸੁਭਾਵ ਦਾ ਮਾਲਕ ਸੀ। ਉਹ ਪਰਿਵਾਰ ਲਈ ਕੁੱਝ ਕਰਨਾ ਚਾਹੁੰਦਾ ਸੀ ਇਸ ਲਈ ਉਹ ਕੁਝ ਸਾਲ ਪਹਿਲਾਂ ਕੰਮ ਕਾਜ ਲਈ ਸਿੰਗਾਪੁਰ ਗਿਆ ਸੀ।ਜਿਸ ਤੋਂ ਬਾਅਦ ਉਹ ਭੈਣ ਦਾ ਵਿਆਹ ਕਰਵਾ ਕੇ ਸੱਤ ਮਹੀਨੇ ਪਹਿਲਾਂ ਕੈਨੇਡਾ ਚਲਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਗੁਰਜੰਟ ਸਿੰਘ ਆਪਣੇ ਦੋ ਸਾਥੀਆਂ ਨਾਲ ਕਿਸੇ ਕੰਮ ਲਈ ਗਿਆ ਸੀ ਕਿ ਇਸ ਦੌਰਾਨ ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਬੇਵਕਤੀ ਮੌਤ ਹੋ ਗਈ ਹੈ। ਉਹਨਾਂ ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ‘ਚ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਪੁੱਤ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment