5 ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

Rajneet Kaur
1 Min Read

ਨਿਊਜ਼ ਡੈਸਕ: ਕੈਨੇਡਾ ਤੋਂ ਇਕ ਪੰਜਾਬੀ ਨੌਜਵਾਨ ਦੀ  ਮੰਦਭਾਗੀ ਖ਼ਬਰ ਆਈ ਹੈ। 5 ਦਿਨ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਪਿੰਡ ਨੌਲੀ ਦਾ ਗਗਨਦੀਪ  5 ਦਿਨ ਪਹਿਲਾਂ ਹੀ ਕੈਨੇਡਾ ਗਿਆ ਸੀ। ਹੁਣ ਉਸ ਦੀ ਭੇਤਭਰੀ ਹਾਲਤ ਵਿਚ ਮੌਤ ਦੀ ਖਬਰ ਨੇ ਦਿਲ ਨੂੰ ਝੰਜੋੜ ਕੇ ਰੱਖ ਦਿਤਾ ਹੈ। ਗਗਨਦੀਪ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਗਗਨਦੀਪ ਨੂੰ 6 ਸਤੰਬਰ ਨੂੰ ਕੈਨੇਡਾ ਭੇਜਿਆ ਸੀ। ਕੱਲ੍ਹ ਹੀ ਇਹ ਖਬਰ ਆਈ ਕਿ ਗਗਨਦੀਪ ਦੀ ਮੌਤ ਹੋ ਗਈ ਹੈ।

ਕੈਨੇਡਾ ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਹੋ ਗਿਆ ਹੈ ਤੇ ਉਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕਦਾ ਹੈ। ਗਗਨਦੀਪ ਵਿਆਹ ਤੋਂ ਬਾਅਦ ਕੈਨੇਡਾ ਗਿਆ ਸੀ।ਪਰਿਵਾਰ ਵੱਲੋਂ ਗਗਨਦੀਪ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਅਪੀਲ ਕੀਤੀ ਗਈ ਹੈ। ਇਸ ਸਮੇਂ ਇਲਾਕੇ ‘ਚ ਸੋਗ ਦੀ ਲਹਿਰ ਪਸਰ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment