ਤਿੰਨ ਮਹੀਨਾ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

Rajneet Kaur
1 Min Read

ਨਿਊਜ਼ ਡੈਸਕ: ਅੱਜ ਕੱਲ੍ਹ ਪੰਜਾਬ ਦੇ ਕਈ ਨੌਜਵਾਨ ਕੈਨੇਡਾ, ਆਸਟ੍ਰੇਲੀਆ, ਅਮਰੀਕਾ ਅਤੇ ਹੋਰ ਵੱਖ-ਵੱਖ ਦੇਸ਼ਾਂ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਜਾਂਦੇ ਹਨ। ਪਰਿਵਾਰ ਵੱਲੋਂ ਉਨ੍ਹਾਂ ਨੂੰ ਬਹੁਤ ਖੁਸ਼ੀ ਨਾਲ ਵਿਦੇਸ਼ਾਂ ਵਿੱਚ ਕੰਮ ਕਰਨ ਲਈ ਭੇਜਿਆ ਜਾਂਦਾ ਹੈ ਪਰੰਤੂ ਇਹ ਖੁਸ਼ੀ ਉਦੋਂ ਵੱਡੇ ਦੁਖਾਂਤ ਵਿੱਚ ਤਬਦੀਲ ਹੋ ਜਾਂਦੀ ਹੈ ਜਦੋਂ ਨੌਜਵਾਨਾਂ ਦੇ ਮਰਨ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਪਰਿਵਾਰ ਤੋਂ ਦੂਰ ਕਮਾਈ ਕਰਨ ਦੀ ਆਸ ਵਿੱਚ ਗਏ ਨੌਜਵਾਨਾਂ ਦੇ ਮਰਨ ਦੀ ਖ਼ਬਰ ਸੁਣਨਾ ਪਰਿਵਾਰ ਲਈ ਬਹੁਤ ਮੁਸ਼ਕਿਲ ਹੋ ਜਾਂਦਾ ਹੈ।

ਅਜਿਹੀ ਹੀ ਇੱਕ ਖ਼ਬਰ ਪੰਜਾਬ ਦੇ  ਰਈਆ ਤੋਂ ਸਾਹਮਣੇ ਆਈ ਹੈ। ਜਿਥੇ ਤਿੰਨ ਮਹੀਨਾ ਪਹਿਲਾਂ ਕੈਨੇਡਾ ਗਏ  ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਿੰਦਰਪਾਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਫੇਰੂਮਾਨ ਰੋਡ ਰਈਆ ਵਜੋਂ ਹੋਈ ਹੈ। ਮਨਿੰਦਰਪਾਲ ਪੜ੍ਹਾਈ ਦੇ ਵੀਜ਼ੇ ’ਤੇ  ਗਿਆ ਸੀ। ਮ੍ਰਿਤਕ ਪਿੱਛੇ ਦੇ ਪਰਿਵਾਰ ’ਚ ਪਤਨੀ ਤੇ ਦੋ ਛੋਟੇ ਬੱਚੇ ਹਨ। ਵਮਿਲੀ ਜਾਣਕਾਰੀ ਅਨੁਸਾਰ  ਕੁਝ ਮਹੀਨੇ ਪਹਿਲਾਂ ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਦੀ ਵੀ ਕੈਂਸਰ ਨਾਲ ਕਈ ਸਾਲ ਜੂਝਣ ਤੋਂ ਬਾਅਦ ਮੌਤ ਹੋ ਗਈ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment